ਟੋਕਿਓ ਉਲੰਪਿਕ ਖੇਡਾਂ,ਪੰਜਾਬ ਦੇ ਸੱਤ ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ

0
61

ਜਲੰਧਰ, 18 ਜੂਨ (ਰਮੇਸ਼ ਗਾਬਾ) ਜਾਪਾਨ ਦੇ ਸ਼ਹਿਰ ਟੋਕਿਓ ਵਿਖੇ ਹੋਣ ਵਾਲੀਆਂ ਉਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ ਸੱਤ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਜਨਰਲ ਸਕੱਤਰ ਪਰਗਟ ਸਿੰਘ ਨੇ ਸਾਂਝੇ ਪ੍ਰੈਸ ਨੋਟ ਵਿੱਚ ਦੱਸਿਆ ਕਿ ਹਾਕੀ ਇੰਡੀਆ ਵਲੋਂ ਉਲੰਪਿਕ ਖੇਡਾਂ ਵਿੱਚ ਭਾਗ ਲੇਣ ਵਾਲੀ ਭਾਰਤੀ ਹਾਕੀ ਟੀਮ ਦਾ ਅੱਜ ਐਲਾਨ ਕੀਤਾ ਗਿਆ ਹੈ। ਭਾਰਤੀ ਹਾਕੀ ਦੀ ਕਪਤਾਨੀ ਪੰਜਾਬ ਦੇ ਮਨਪ੍ਰੀਤ ਸਿੰਘ ਕਰਨਗੇ। ਉਸ ਤੋਂ ਇਲਾਵਾ ਭਾਰਤੀ ਹਾਕੀ ਟੀਮ ਵਿੱਚ ਰੁਪਿੰਦਰ ਪਾਲ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਕਰਕੇ ਭਾਰਤੀ ਹਾਕੀ ਤੇ ਆਪਣਾ ਦਬਦਬਾ ਬਣਾਇਆ ਹੋਇਆ ਹੈ। ਇਹ ਆਸ ਕੀਤੀ ਜਾਂਦੀ ਹੈ ਕਿ ਭਾਰਤੀ ਹਾਕੀ ਟੀਮ ਉਲੰਪਿਕ ਖੇਡਾਂ ਵਿੱਚ ਤਮਗਾ ਜਿੱਤ ਕੇ ਵਾਪਸ ਪਰਤੇਗੀ। ਹਾਕੀ ਪੰਜਾਬ ਦੇ ਸਮੂਹ ਮੇਂਬਰਾਂ ਨੇ ਇਨ੍ਹਾਂ ਖਿਡਾਰੀਆਂ ਨੂੰ ਸ਼ੁਭ ਇਛਾਵਾਂ ਭੇਂਟ ਕੀਤੀਆਂ ਹਨ ਅਤੇ ਆਸ ਕੀਤੀ ਹੈ ਕਿ ਭਾਰਤੀ ਹਾਕੀ ਦਾ ਝੰਡਾ ਇਕ ਵਾਰ ਫਿਰ ਸੰਸਾਰ ਤੇ ਬੁਲੰਦ ਹੋਵੇਗਾ।