23 ਨੂੰ ਸਮੂਹਿਕ ਛੁੱਟੀ ‘ਤੇ ਰਹਿਣਗੇ ਨਿਗਮ ਦੇ ਚੌਥਾ ਦਰਜਾ ਮੁਲਾਜ਼ਮ

0
243

ਜਲੰਧਰ (ਹਰਪ੍ਰੀਤ ਕਾਹਲੋਂ) ਪੰਜਾਬ ਸਫ਼ਾਈ ਮਜ਼ਦੂਰ ਫੈੱਡਰੇਸ਼ਨ ਦੀ ਅਗਵਾਈ ਵਿਚ ਚੌਥਾ ਦਰਜਾ ਮੁਲਾਜ਼ਮ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਨਿਗਮ ਦੇ ਜੇ. ਸੀ. ਹਰਚਰਨ ਸਿੰਘ ਨੂੰ ਇਕ ਮੰਗ ਪੱਤਰ ਦੇ ਕੇ ਕਿਹਾ ਹੈ ਕਿ ਉਹ ਆਪਣੀਆਂ ਮੰਗਾਂ ਬਾਰੇ 23 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਟਿਆਲਾ ਵਿਚ ਮੰਗ ਪੱਤਰ ਦੇਣ ਜਾ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ 23 ਜੂਨ ਦੀ ਸਮੂਹਿਕ ਛੁੱਟੀ ਸਮਝੀ ਜਾਵੇ ਤੇ ਉਹ 23 ਜੂਨ ਨੂੰ ਕੰਮ ਨਹੀਂ ਕਰਨਗੇ ਸਗੋਂ ਇਕੱਠੇ ਪਟਿਆਲਾ ਜਾ ਰਹੇ ਹਨ |