ਅੱਜ ਨਹੀਂ ਮਨਾਉਣਗੇ ਰਾਹੁਲ ਗਾਂਧੀ ਆਪਣਾ ਜਨਮ ਦਿਨ

0
55

ਨਵੀਂ ਦਿੱਲੀ (TLT)
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ 51 ਸਾਲ ਦੇ ਹੋ ਗਏ ਹਨ ਅਤੇ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਓਹਨਾ ਨੇ ਇਸ ਸਾਲ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ।
ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਨੇ ਪ੍ਰਦੇਸ਼ ਕਾਂਗਰਸ ਕਮੇਟੀਆਂ, ਪਾਰਟੀ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਰਾਹੁਲ ਗਾਂਧੀ ਦੀ ਇਸ ਭਾਵਨਾ ਤੋਂ ਜਾਣੂ ਕਰਵਾਇਆ ਹੈ।
ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ 19 ਜੂਨ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਕਿਸੇ ਵੀ ਤਰ੍ਹਾਂ ਦਾ ਜਸ਼ਨ ਨਾ ਕਰਨ। ਕੋਈ ਹੋਰਡਿੰਗਜ ਜਾਂ ਪੋਸਟਰ ਨਾ ਲਗਾਓਣ ਬਲਕਿ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਕਿਹਾ।