ਰਵਨੀਤ ਸਿੰਘ ਬਿੱਟੂ ਪੰਜਾਬ ਐੱਸ.ਸੀ.ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ

0
66

ਚੰਡੀਗੜ੍ਹ (TLT)
ਰਵਨੀਤ ਸਿੰਘ ਬਿੱਟੂ ਪੰਜਾਬ ਐਸ.ਸੀ.ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਹਨ । ਉਨ੍ਹਾਂ ਦੇ ਵਲੋਂ ਪਵਿੱਤਰ ਸੀਟਾਂ ਨੂੰ ਲੈਕੇ ਦਿੱਤਾ ਗਿਆ ਬਿਆਨ ਹੁਣ ਵਿਵਾਦ ਬਣ ਚੁੱਕਾ ਹੈ।
ਕੁਝ ਦਿਨ ਪਹਿਲਾਂ ਅਕਾਲੀ ਦਲ ਅਤੇ ਬਸਪਾ ਵਿਚਾਲੇ ਗੱਠਜੋੜ ਤੋਂ ਬਾਅਦ ਬਿੱਟੂ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਨੂੰ ਪਵਿੱਤਰ ਦੱਸਦੇ ਹੋਏ ਬਹੁਜਨ ਸਮਾਜ ਪਾਰਟੀ ਨੂੰ ਦੇਣ ਦੀ ਗੱਲ ਕਹੀ ਸੀ ਜਿਸ ਤੋਂ ਬਾਅਦ ਬਸਪਾ ਦੀ ਤਰਫੋਂ ਇਤਰਾਜ਼ ਉਠਾਇਆ ਗਿਆ ਸੀ ਅਤੇ ਅਕਾਲੀ ਦਲ ਅਤੇ ਬਸਪਾ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ SC ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਸੀ। ਇਸੇ ਬਿਆਨ ਦੇ ਚਲਦੇ ਹੀ ਉਨ੍ਹਾਂ ਨੂੰ ਪੰਜਾਬ ਐੱਸ .ਸੀ.ਕਮਿਸ਼ਨ ਦੇ ਵਲੋਂ ਪੇਸ਼ ਹੋਣ ਲਈ ਕਿਹਾ ਗਿਆ ਸੀ।