ਕੁੰਵਰ ਵਿਜੈ ਪ੍ਰਤਾਪ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ

0
70

ਅੰਮ੍ਰਿਤਸਰ (TLT)
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦਾ ਦੋ ਦਿਨਾ ਪੰਜਾਬ ਫੇਰੀ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਬਣੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ। ਅਰਵਿੰਦ ਕੇਜਰੀਵਾਲ ਵਲੋਂ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਕੀਤੀ ਪ੍ਰੈੱਸ ਵਾਰਤਾ ਵਿਚ ਐਲਾਨ ਕੀਤਾ ਗਿਆ। ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਪੂਰੀ ਪਾਰਟੀ ਦਾ ਧੰਨਵਾਦ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਬੇਅਦਬੀ ਮਾਮਲੇ ‘ਤੇ ਕਿਹਾ ਕਿ ਜੇਕਰ ਬੇਅਦਬੀ ਮਾਮਲੇ ਵਿਚ ਇਨਸਾਫ ਨਹੀਂ ਮਿਲਿਆ ਤਾਂ ਆਮ ਆਦਮੀ ਨੂੰ ਕਿ ਇਨਸਾਫ਼ ਮਿਲੇਗਾ।
ਇਸ ਉਪਰੰਤ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਗੇ। ਇਸ ਉਪਰੰਤ ਸ੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਣਗੇ।