ਕੇਜਰੀਵਾਲ ਨੇ ਕੀਤਾ ਵੱਡਾ ਐਲਾਨ,ਕਿਹੋ ਜਿਹਾ ਹੋਵੇਗਾ ‘ਆਪ’ ਵੱਲੋਂ ਪੰਜਾਬ ਦਾ CM ਚਿਹਰਾ

0
77

ਅੰਮ੍ਰਿਤਸਰ (TLT)
ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ‘ਚ ਸਿਆਸੀ ਸਮੀਕਰਨ ਵੀ ਬਦਲਣ ਲੱਗੇ ਹਨ। ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਪੰਜਾਬ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ‘ਚ ਪ੍ਰੈੱਸ ਕਾਨਫੰਰਸ ਦੌਰਾਨ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਵੱਡਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਮੁੱਖ ਮੰਤਰੀ ਸਿੱਖ ਚਿਹਰਾ ਹੋਵੇਗਾ। ਹਾਲਾਂਕਿ ਉਹਨਾਂ ਨੇ ਇਹ ਤਾਂ ਨਹੀਂ ਦੱਸਿਆ ਕਿ ਆਪ ਵਲੋਂ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਉਮੀਦਵਾਰ ਕੌਣ ਹੋਵੇਗਾ? ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਸਿੱਖ ਵਿਅਕਤੀ ਨੂੰ ਹੀ ਮੁੱਖ ਮੰਤਰੀ ਦਾ ਉਮੀਦਵਾਰ ਬਣਾਏਗੀ। ਇਸ ਮੌਕੇ ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਕੁੰਵਰ ਵਿਜੈ ਪ੍ਰਤਾਪ ਅੰਮ੍ਰਿਤਸਰ ਤੋਂ ਪੰਜਾਬ ਵਿਧਾਨ ਸਭਾ 2020 ਦੀ ਚੋਣ ਲੜ ਸਕਦੇ ਹਨ।