ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਮਿਲੀ ਅਣਪਛਾਤੀ ਲਾਸ਼

0
67

ਜਲੰਧਰ (ਹਰਪ੍ਰੀਤ ਕਾਹਲੋਂ) ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ । ਪੈਦਲ ਜਾ ਰਹੇ ਲੋਕਾਂ ਨੇ ਅਚਾਨਕ ਸੜਕ ‘ਤੇ ਪਈ ਲਾਸ਼ ਨੂੰ ਵੇਖਿਆ ਅਤੇ ਬਾਅਦ ਵਿਚ ਪੁਲਿਸ ਨੂੰ ਸੂਚਿਤ ਕੀਤਾ। ਮਾਮਲਾ ਕਤਲ ਦਾ ਲੱਗ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।