ਭਾਸ਼ਾ ਵਿਭਾਗ ਵੱਲੋਂ ਉਰਦੂ ਕਲਾਸਾਂ ਦੀ ਸ਼ੁਰੂਆਤ 1 ਜੁਲਾਈ ਤੋਂ

0
53

ਜਲੰਧਰ (ਰਮੇਸ਼ ਗਾਬਾ)
ਭਾਸ਼ਾ ਵਿਭਾਗ 1 ਜੁਲਾਈ, 2021 ਤੋਂ ਉਰਦੂ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਸ਼ੁਰੂ ਕਰਨ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਮੁਫ਼ਤ ਉਰਦੂ ਕਲਾਸਾਂ ਲਗਾਈਆਂ ਜਾਂਦੀਆਂ ਹਨ ਅਤੇ ਇਹ ਛੇ ਮਹੀਨਿਆਂ ਦਾ ਕੋਰਸ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਛੇ ਮਹੀਨਿਆਂ ਦੀ ਮਿਆਦ ਦੌਰਾਨ ਕਲਾਸਾਂ ਦਾ ਸਮਾਂ ਸ਼ਾਮ 5.15 ਵਜੇ ਤੋਂ ਸ਼ਾਮ 6.15 ਵਜੇ ਤੱਕ ਹੋਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਨਾਲ ਸਬੰਧਤ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ 1 ਜੁਲਾਈ 2021 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਸਥਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ -215 ਵਿਖੇ ਜਾਂ ਮੋਬਾਇਲ ਨੰ. 95010-28237 ‘ਤੇ ਸੰਪਰਕ ਕਰ ਕੇ ਆਪਣਾ ਨਾਮ ਦਰਜ ਕਰਵਾ ਕੇ ਦਾਖਲਾ ਲੈ ਸਕਦੇ ਹਨ।