ਬਿਜਲੀ ਸਪਲਾਈ ਪੂਰੀ ਨਾ ਮਿਲਣ ‘ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ – ਜ਼ੀਰਾ ਮੁੱਖ ਮਾਰਗ ਜਾਮ

0
49

ਖੋਸਾ ਦਲ ਸਿੰਘ (TLT) – ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ ‘ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ । ਜਿਸ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਵੱਖ – ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਰੀ ਗਿਣਤੀ ਵਿਚ ਇਕੱਠੇ ਹੋ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ ਜਾਮ ਕਰ ਦਿੱਤਾ ਅਤੇ ਲਗਾਤਾਰ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।