ਅਪਰਬਾਰੀ ਦੋਆਬ ਨਹਿਰ ‘ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ ‘ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ ‘ਚ

0
66

ਮਾਧੋਪੁਰ (TLT) – ਮਾਧੋਪੁਰ ਵਿਖੇ ਰਾਵੀ ਦਰਿਆ ‘ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ ‘ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ ਤੁਰੰਤ ਹਰਕਤ ਵਿਚ ਆ ਕੇ ਉਸ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਵਿਚ ਲੱਗ ਗਿਆ। ਮਿਲੀ ਜਾਣਕਾਰੀ ਅਨੁਸਾਰ ਉਕਤ ਪਾੜ ਪੇੈਣ ਨਾਲ ਕੋਈ ਜਾਨੀ-ਮਾਲ ਦਾ ਨੁਕਸਾਨ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਨ੍ਹਾਂ ਨਹਿਰਾਂ ਅਤੇ ਗੇਟਾਂ ਦੀ ਮੁਰੰਮਤ ਕਰਨ ਲਈ ਸਿੰਜਾਈ ਵਿਭਾਗ ਵਲੋਂ ਲੱਖਾਂ ਰੁਪਏ ਖ਼ਰਚ ਕੀਤੇ ਗਏ ਸਨ। ਅਜਿਹੇ ਪਾੜ ਪੈਣ ਨਾਲ ਵਿਭਾਗ ਦੀ ਕਾਰਜਪ੍ਰਣਾਲੀ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਹੁੰਦੇ ਹਨ।