ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਨਿਰਵਿਘਨ ਨਾ ਮਿਲਣ ‘ਤੇ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ.ਸੀ. ਦਫ਼ਤਰ, ਸੜਕ ਜਾਮ ਕਰ ਲਗਾਇਆ ਧਰਨਾ

0
50

ਫ਼ਿਰੋਜ਼ਪੁਰ (TLT) – ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ‘ਤੇ ਗ਼ੁੱਸੇ ਵਿਚ ਆਏ ਕਿਸਾਨ ਜਥੇਬੰਦੀਆਂ ਨੇ ਡੀ. ਸੀ. ਦਫ਼ਤਰ ਦੇ ਬਾਹਰ ਸੜਕ ਜਾਮ ਕਰ ਕੇ ਧਰਨਾ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ । ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਬਿਜਲੀ ਦੀ ਸਪਲਾਈ ਨਿਰਵਿਘਨ ਜਾਣ-ਬੁੱਝ ਕੇ ਨਾ ਦੇਣ ਦੇ ਦੋਸ਼ ਲਗਾਏ ਜਾ ਰਹੇ ਹਨ ।