ਸਬ ਡਿਵੀਜ਼ਨ ਜਲਾਲਾਬਾਦ ਵਿਖੇ ਟੀਕਾਕਰਨ ਤੇ ਕੰਮ ਨੂੰ ਤੇਜ਼ ਕਰਨ ਲਈ ਐਸਡੀਐਮ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

0
29

 ਜਲਾਲਾਬਾਦ (TLT) ਡਿਪਟੀ ਕਮਿਸ਼ਨਰ ਫ਼ਾਜਿਲਕਾ ਸ. ਅਰਵਿੰਦਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਜਲਾਲਾਬਾਦ ਵਿੱਚ  ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸ਼ਹਿਰ ਅਤੇ ਪੇਂਡੂ ਇਲਾਕਿਆਂ ਵਿੱਚ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਸਰਦਾਰ ਸੂਬਾ ਸਿੰਘ ਐੱਸਡੀਐਮ ਜਲਾਲਾਬਾਦ ਦੀ ਪ੍ਰਧਾਨਗੀ ਹੇਠ ਹੋਈ।   ਸ.ਡੀ.ਐਮ. ਸ. ਸੂਬਾ  ਸਿੰਘ ਨੇ ਕਿਹਾ ਕਿ ਕੋਰੋਨਾ ਦਾ ਅਸਰ ਅਜੇ ਸਿਰਫ਼ ਘੱਟ ਹੋਇਆ ਹੈ ਖ਼ਤਮ ਨਹੀਂ ਹੋਇਆ ਇਸ ਲਈ ਸਾਨੂੰ ਸਾਰਿਆਂ ਨੂੰ ਸਾਵਧਾਨੀਆਂ ਵਰਤਣ ਦੇ ਨਾਲ ਨਾਲ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵੀ ਟੀਕਾਕਰਨ ਦੀਆਂ ਸਾਰੀਆਂ ਬੰਦਸ਼ਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਤਹਿਤ ਹੁਣ ਹਰ ਇਕ ਵਿਅਕਤੀ ਜੋ ਕਿ 18 ਸਾਲ ਤੋਂ ਵੱਧ ਉਮਰ ਦਾ ਹੈ ਉਹ  ਕੋਵਿਡ ਦਾ ਟੀਕਾ ਲਗਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਕੋਲ  ਟੀਕਾਕਰਨ ਸਬੰਧੀ  ਕੋਈ ਦਿੱਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਰ ਸ਼ਡਿਊਲ ਬਣਾ ਕੇ ਹਰੇਕ ਪਿੰਡ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਕੈਂਪ ਲਗਾਏ ਜਾਣ ਅਤੇ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਨੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਤਹਿਤ ਆਪਣਾ ਸਹਿਯੋਗ ਦੇਣ ਲਈ ਵੀ ਕਿਹਾ। ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਸ਼ਹਿਰਾਂ ਵਿਚ ਚੁਣੇ ਗਏ ਕੌਂਸਲਰਾਂ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਨੂੰ ਵੀ ਆਪਣਾ ਸਹਿਯੋਗ ਦੇਣ ਲਈ ਕਿਹਾ।  ਉਨ੍ਹਾਂ ਨੇ ਸਬ ਡਵੀਜ਼ਨ ਜਲਾਲਾਬਾਦ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਟੀਕਾਕਰਨ ਕਰਵਾਏ  ਅਤੇ ਕੈਂਪਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਵੇ ਤਾਂ ਜੋ ਸਬ ਡਿਵੀਜ਼ਨ ਜਲਾਲਾਬਾਦ ਨੂੰ ਇਸ ਮਹਾਂਮਾਰੀ ਤੋਂ  ਬਚਾਇਆ ਜਾ ਸਕੇ।    ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।