ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ

0
51

ਅੰਮ੍ਰਿਤਸਰ (TLT)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ ਵੱਖ ਥਾਵਾਂ ‘ਤੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ । ਅੱਜ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂ ਕੀ ਵਡਾਲੀ ਜਿੱਥੇ ਕਿ ਗੁਰੂ ਸਾਹਿਬ ਨੇ ਅਵਤਾਰ ਧਾਰਿਆ ਸੀ, ਉੱਥੇ ਵੀ ਅੱਜ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸੇ ਦੌਰਾਨ ਗੁਰੂ ਸਾਹਿਬ ਦੇ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਵੀ ਸੇਵਕ ਜਥਾ ਇਸ਼ਨਾਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੱਜ ਸਵੇਰ ਤੋਂ ਸ਼ਾਮ ਤੱਕ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।