ਧਰਮ ਪਰਿਵਰਤਨ ਦੇ ਵਿਰੋਧ `ਚ ਪੰਡਤ ਦੀਨ ਦਿਆਲ ਉਪਾਧਿਆ ਸਮ੍ਰਿਤੀ ਮੰਚ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

0
73

ਜਲੰਧਰ (ਰਮੇਸ਼ ਗਾਬਾ) ਜਲੰਧਰ ਵਿੱਚ ਪੰਡਤ ਦੀਨ ਦਿਆਲ ਉਪਾਧਿਆ ਸਮ੍ਰਿਤੀ ਮੰਚ ਨੇ ਕਸ਼ਮੀਰ ਵਿੱਚ ਸਿੱਖ ਲੜਕੀਆਂ ਦੇ ਧਰਮ ਪਰਿਵਰਤਨ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਡੀਸੀ ਦਫ਼ਤਰ ਵਿੱਚ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੋਸ਼ੀਆਂ ਨੂੰ ਸਖਤ ਤੋਂ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇੱਕ ਮੰਗ ਪੱਤਰ ਵੀ ਸੌਂਪਿਆ। ਜਿਸ ਵਿਚ ਲਵ-ਜਹਾਦ ‘ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਮੰਚ ਦੇ ਪੰਜਾਬ ਮੁੱਖੀ ਕਿਸ਼ਨ ਲਾਲ ਸ਼ਰਮਾ ਨੇ ਕਿਹਾ ਕਿ ਕਸ਼ਮੀਰ ਵਿੱਚ ਸਿੱਖ ਭੈਣਾਂ ਨੂੰ ਬੰਦੂਕ ਦੀ ਨੋਕ ‘ਤੇ ਧਰਮ ਪਰਿਵਰਤਨ ਕਰਨਾ ਨਿੰਦਣਯੋਗ ਹੈ। ਦੇਸ਼ ਵਿਚ ਕੁਝ ਸੰਪਰਦਾਵਾਂ ਦੇ ਲੋਕ ਦੂਸਰੇ ਧਰਮਾਂ ਦੀਆਂ ਕੁੜੀਆਂ ਨੂੰ ਲਾਲਚ ਦੇ ਕੇ ਜਾਂ ਡਰਾ ਧਮਕਾ ਕੇ ਧਰਮ ਪਰਿਵਰਤਨ ਕਰ ਰਹੇ ਹਨ। ਜੇ ਇਸ ਨੂੰ ਹੁਣ ਸਖਤੀ ਨਾਲ ਨਹੀਂ ਰੋਕਿਆ ਗਿਆ ਤਾਂ ਭਵਿੱਖ ਵਿੱਚ ਇਸਦੇ ਗੰਭੀਰ ਨਤੀਜੇ ਹੋ ਸਕਦੇ ਹਨ. ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਸ਼ਮੀਰ ਵਿੱਚ ਘੱਟ ਗਿਣਤੀਆਂ ਬਣ ਚੁੱਕੇ ਹਿੰਦੂ ਅਤੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ।