ਅਕਾਲੀ ਦਲ ਦੇ ਵਫ਼ਦ ਨੇ ਸੌਂਪਿਆ ਐੱਸ.ਐੱਸ.ਪੀ. ਨੂੰ ਮੰਗ ਪੱਤਰ

0
35

ਸੰਗਰੂਰ (TLT) ਜ਼ਿਲ੍ਹਾ ਸੰਗਰੂਰ ਦੇ ਪਿੰਡ ਜੋਲੀਆਂ ਵਿਖੇ ਗੁਰੂ ਘਰ ‘ਚ ਅੱਗ ਲਗਾ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਗਈ ਬੇਅਦਬੀ ਦੇ ਮਾਮਲੇ ਵਿਚ ਨਿਰਪੱਖ ਜਾਂਚ ਅਤੇ ਇਸ ਪਿਛਲੇ ਸਾਜਿਸ਼ਕਰਤਾ ਨੂੰ ਜੱਗ ਜ਼ਾਹਿਰ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਫ਼ਦ ਵਲੋਂ ਸੰਗਰੂਰ ਦੇ ਐੱਸ. ਐੱਸ.ਪੀ. ਵਿਵੇਕ ਸ਼ੀਲ ਸੋਨੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੁੰਦਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਰੀ ਸਿੰਘ ਨਾਭਾ, ਗੁਲਜ਼ਾਰੀ ਮੂਣਕ, ਤਜਿੰਦਰ ਸਿੰਘ ਸੰਘਰੇੜੀ, ਰਵਿੰਦਰ ਸਿੰਘ ਚੀਮਾ, ਦਲਜੀਤ ਸਿੰਘ ਸੇਖੋਂ, ਬੀਬੀ ਪਰਮਜੀਤ ਕੌਰ ਵਿਰਕ ,ਸਿਮਰ ਪ੍ਰਤਾਪ ਸਿੰਘ ਬਰਨਾਲਾ ਅਤੇ ਹੋਰ ਆਗੂ ਵੀ ਮੌਜੂਦ ਸਨ।