ਪਿੰਡ ਮਾਨਪੁਰ ਵਿਖੇ ਹੋਏ ਹਾਦਸੇ ਦੌਰਾਨ ਇਕ ਦੀ ਮੌਤ

0
31

ਸੰਘੋਲ (ਫ਼ਤਿਹਗੜ੍ਹ ਸਾਹਿਬ) (TLT) – ਬੀਤੀ ਰਾਤ ਪਿੰਡ ਮਾਨਪੁਰ ਵਿਖੇ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਨਪੁਰ ਵਾਸੀ ਗੁਲਾਬ ਸਿੰਘ ਪੁੱਤਰ ਹਰੀ ਸਿੰਘ ਜੋ ਕਿ ਰਾਤੀ 8 ਵਜੇ ਦੇ ਕਰੀਬ ਪੈਦਲ ਹੀ ਆਪਣੇ ਘਰ ਨੂੰ ਜਾ ਰਿਹਾ ਸੀ ਉਸ ਦੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਚੌਕੀ ਸੰਘੋਲ ਦੇ ਇੰਚਾਰਜ ਬਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |