ਚਰਨ ਪਾਵਨ ਦਿਵਸ ਨੂੰ ਸਮਰਪਿਤ ਸਮਾਗਮ ਅੱਜ ਤੋਂ

0
47

ਜਲੰਧਰ (ਹਰਪ੍ਰੀਤ ਕਾਹਲੋਂ) ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ (ਪਾਤਸ਼ਾਹੀ ਛੇਵੀਂ) ਬਸਤੀ ਸ਼ੇਖ਼ ਦਰਵੇਸ਼ ਵਿਖੇ ਚਰਨ ਪਾਵਨ ਦਿਵਸ ਨੂੰ ਸਮਰਪਿਤ ਸਮਾਗਮ 9 ਜੁਲਾਈ ਤੋਂ 11 ਜੁਲਾਈ ਤੱਕ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਜੀਤ ਸਿੰਘ ਬਾਬਾ ਨੇ ਦੱਸਿਆ ਕਿ 9 ਜੁਲਾਈ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਇਸਤਰੀ ਸਤਿਸੰਗ ਸਮਾਗਮ ਅਤੇ ਸ਼ਾਮ 7.30 ਵਜੇ ਤੋਂ ਬਾਲ ਕਵੀ ਦਰਬਾਰ ਕਰਵਾਇਆ ਜਾਵੇਗਾ | 10 ਜੁਲਾਈ ਨੂੰ ਰਾਤ ਨੂੰ ਢਾਡੀ ਦਰਬਾਰ ਹੋਵੇਗਾ ਅਤੇ 11 ਜੁਲਾਈ ਨੂੰ ਸ਼ਾਮ 7 ਵਜੇ ਆਤਮ ਰਸ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ‘ਚ ਪੰਥ ਪ੍ਰਸਿੱਧ ਰਾਗੀ, ਢਾਡੀ ਕੀਰਤਨ ਅਤੇ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਗੁਰ ਇਤਿਹਾਸ ਤੋਂ ਸੰਗਤਾਂ ਨੂੰ ਜਾਣੰੂ ਕਰਵਾਉਣਗੇ |