ਪੇ-ਕਮਿਸ਼ਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਰਕਾਰੀ ਮੁਲਾਜਮਾਂ ਨੇ ਬੰਦ ਕੀਤਾ ਜਲੰਧਰ ਬੱਸ ਸਟੈਂਡ

0
218

ਜਲੰਧਰ (ਹਰਪ੍ਰੀਤ ਕਾਹਲੋਂ) ਪੇ-ਕਮਿਸ਼ਨ ਖਿਲਾਫ ਸਰਕਾਰੀ ਕਰਮਚਾਰੀਆਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਅੱਜ ਦੋ ਘੰਟੇ ਜਲੰਧਰ ਦੇ ਬੱਸ ਅੱਡੇ ’ਤੇ ਬੱਸਾਂ ਦੀ ਆਵਾਜਾਈ ਰੋਕੀ। ਮੁਲਾਜ਼ਮਾਂ ਵਲੋਂ ਬੱਸ ਅੱਡੇ ਦੇ ਅੰਦਰ ਹੀ ਧਰਨਾ ਲਗਾ ਦਿੱਤਾ ਗਿਆ। ਇਸ ਦੌਰਾਨ ਨਾ ਤਾਂ ਬੱਸਾਂ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਬੱਸਾਂ ਨੂੰ ਅੰਦਰ ਤੋਂ ਬਾਹਰ ਜਾਣ ਦਿਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲਾਪਤਾ ਹੋਣ ਦੇ ਪੋਸਟਰ ਲਹਿਰਾਏ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਬੱਸ ਅੱਡੇ ਦੇ ਬੰਦ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਰਮਚਾਰੀਆਂ ਨੇ ਵੀਰਵਾਰ ਨੂੰ ਹੀ ਬੱਸ ਅੱਡੇ ਨੂੰ ਦੋ ਘੰਟੇ ਲਈ ਬੰਦ ਰੱਖਣ ਦਾ ਐਲਾਨ ਕੀਤਾ ਸੀ। ਇਸ ਦੇ ਬਾਵਜੂਦ, ਬੱਸਾਂ ਦੀ ਆਵਾਜਾਈ ਨੂੰ ਬਾਹਰੋਂ ਸੁਚਾਰੂ ਰੱਖਣ ਲਈ ਠੋਸ ਕਦਮ ਨਹੀਂ ਚੁੱਕੇ ਗਏ। ਜਿਸ ਕਾਰਨ ਯਾਤਰੀ ਕਰਮਚਾਰੀਆਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਬੱਸਾਂ ਦੇ ਚੱਲਣ ਦਾ ਇੰਤਜ਼ਾਰ ਕਰ ਰਹੇ ਹਨ।
ਇਸ ਮੌਕੇ ਆਰ.ਆਰ. ਕੇ. ਇਨਫਰਾ. ਬੱਸ ਸਟੈਂਡ ਮੈਨੇਜਮੈਂਟ ਨੇ ਕਿਹਾ ਸਰਕਾਰੀ ਕਰਮਚਾਰੀਆਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਅੱਜ ਦੋ ਘੰਟੇ ਜਲੰਧਰ ਦੇ ਬੱਸ ਅੱਡੇ ’ਤੇ ਬੱਸਾਂ ਦੀ ਆਵਾਜਾਈ ਰੋਕਣ ਕਾਰਨ ਬੱਸ ਸਟੈਂਡ ਮੈਨੇਜਮੈਂਟ ਦੇ ਨਾਲ ਨਾਲ ਬੱਸ ਟ੍ਰਾਂਸਪੋਟਰਾਂ ਨੂੰ ਵੀ ਘਾਟਾ ਪਿਆ ਹੈ। ਕਿਉਕਿ ਇਸ ਦੌਰਾਨ ਨਾ ਤਾਂ ਬੱਸਾਂ ਨੂੰ ਅੰਦਰ ਜਾਣ ਦਿੱਤਾ ਗਿਆ ਅਤੇ ਨਾ ਹੀ ਬੱਸਾਂ ਨੂੰ ਅੰਦਰ ਤੋਂ ਬਾਹਰ ਜਾਣ ਦਿਤਾ ਗਿਆ