ਆਂਗਣਵਾੜੀ ਮੁਲਾਜਮ ਯੂਨੀਅਨ ਨੇ ਘੇਰੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਰਿਹਾਇਸ਼

0
52

ਮੰਡੀ ਘੁਬਾਇਆ (ਫ਼ਾਜ਼ਿਲਕਾ) (TLT) ਆਲ ਪੰਜਾਬ ਆਂਗਣਵਾੜੀ ਯੂਨੀਅਨ ਦੇ ਸੱਦੇ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਧਰਨੇ ‘ਤੇ ਬੈਠੇ ਆਂਗਣਵਾੜੀ ਵਰਕਰ ਤੇ ਹੈਲਪਰ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ‘ਤੇ ਰਹਿ ਕੇ ਮੁੱਖ ਮੰਤਰੀ ਪੰਜਾਬ ਨੂੰ ਖੂਨ ਨਾਲ ਲਿੱਖਿਆ ਮੰਗ ਪੱਤਰ ਵਿਧਾਇਕ ਘੁਬਾਇਆ ਨੂੰ ਸੋਂਪਣਗੇ। ਇਸਦੇ ਨਾਲ ਹੀ ਕਿਹਾ ਗਿਆ ਕਿ ਸਾਡੀਆਂ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਸਾਡੀ ਯੂਨੀਅਨ ਵਲੋਂ ਹੋਰ ਤਿੱਖਾ ਸ਼ੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਥਾਣਾ ਸਦਰ ਦੇ ਮੁਖੀ ਸੁਨੀਲ ਕੁਮਾਰ ਅਤੇ ਪੁਲਿਸ ਪਾਰਟੀ ਪੂਰੀ ਤਰ੍ਹਾਂ ਮੁਸਤੈਦ ਸੀ।