ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ 15 ਨੂੰ – ਪੀਰ ਮੁਹੰਮਦ

0
43

ਸ੍ਰੀ ਮੁਕਤਸਰ ਸਾਹਿਬ (TLT) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਭਾਰੀ ਵਾਧੇ ਦੇ ਰੋਸ ਵਜੋਂ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਭਾਰਤ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡੀ .ਸੀ.ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਦਲ ਦੇ ਕੌਮੀ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸਮੂਹ ਆਗੂ ਤੇ ਵਰਕਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਦੇ ਕੇ ਸਰਕਾਰ ਤੋਂ ਤੇਲ ਕੀਮਤਾਂ ਅਤੇ ਰਸੋਈ ਗੈਸ ਵਿਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਨਗੇ।