2015 ਬੈਚ ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਕੁਮਾਰ ਵੱਲੋਂ ਲੁਧਿਆਣਾ ਦੇ ਪਹਿਲੇ ਏ.ਡੀ.ਸੀ. (ਸ਼ਹਿਰੀ ਵਿਕਾਸ) ਦਾ ਅਹੁੱਦਾ ਸੰਭਾਲਿਆ

0
50

ਨਿਗਮ ਦੀ ਹੂਦਦ ਤੋਂ ਬਾਹਰ ਉਸਾਰੀਆਂ ਜਾਣ ਵਾਲੀਆਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ – ਸੰਦੀਪ ਕੁਮਾਰ


ਲੁਧਿਆਣਾ (TLT) 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਕੁਮਾਰ ਵੱਲੋਂ ਅੱਜ ਲੁਧਿਆਣਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਾ ਅਹੁੱਦਾ ਸੰਭਾਲਿਆ ਗਿਆ।ਸੰਦੀਪ ਕੁਮਾਰ, ਜੋ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਤਾਇਨਾਤ ਸਨ, ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸ਼ਹਿਰੀ ਖੇਤਰਾਂ ਸੰਬੰਧੀ ਨੀਤੀਆਂ/ਯੋਜਨਾਵਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਤਵੱਜੋਂ ਦੇਣਗੇ।ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਰਬਨ ਲੋਕਲ ਬਾਡੀ ਦੀ ਕੁਸ਼ਲਤਾ ਨੂੰ ਹੋਰ ਉਤਸ਼ਾਹਤ ਕਰਨ ਲਈ ਬਣਾਈ ਗਈ ਨਵੀਂ ਆਸਾਮੀ ਹੈ ਅਤੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਣ ਲਈ ਪਾਰਦਰਸ਼ਤਾ ਅਤੇ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੂਰੀ ਲਗਨ ਅਤੇ ਸਖਤ ਮਿਹਨਤ ਨਾਲ ਆਪਣਾ ਫਰਜ਼ ਅਦਾ ਕਰਨ ਲਈ ਵੀ ਕਿਹਾ। ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ‘ਤੇ ਨਕੇਲ ਕੱਸੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਅਜਿਹੀਆਂ ਕਲੋਨੀਆਂ (ਐਮ.ਸੀ. ਦੀ ਹੱਦ ਤੋਂ ਬਾਹਰ) ਦੀ ਰੋਕਥਾਮ ਲਈ ਵੀ ਸਖਤ ਚੌਕਸੀ ਰੱਖੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੈਰ-ਕਾਨੂੰਨੀ ਕਲੋਨੀਆਂ ‘ਤੇ ਕਾਰਵਾਈ ਕਰਨ ਦੇ ਜਿਹੜੇ ਅਧਿਕਾਰ ਪਹਿਲਾਂ ਗਲਾਡਾ ਕੋਲ ਸਨ, ਹੁਣ ਉਨ੍ਹਾਂ ਦੇ ਦਫ਼ਤਰ ਨੂੰ ਦੇ ਦਿੱਤੇ ਗਏ ਹਨ ਅਤੇ ਉਹ ਅਧਿਕਾਰਤ ਖੇਤਰ ਵਿੱਚ ਉਸਾਰੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਾਲੋਨੀ ਜਾਂ ਇਮਾਰਤ ਵਿਰੁੱਧ ਸਖਤ ਕਾਰਵਾਈ ਕਰਨਗੇ।ਉਨ੍ਹਾਂ ਕਿਹਾ ਕਿ ਸਾਰੀਆਂ ਸ਼ਿਕਾਇਤਾਂ ਨੂੰ ਟੈਲੀਫੋਨ ਰਾਹੀਂ ਜਾਂ ਲਿਖਤੀ ਤੌਰ ਤੇ ਰਜਿਸਟਰ ਕਰਨ ਅਤੇ ਸਾਂਭਣ ਲਈ ਇਕ ਸ਼ਿਕਾਇਤ ਸੈੱਲ ਵੀ ਸਥਾਪਤ ਕੀਤਾ ਜਾਵੇਗਾ।