ਮਨਪ੍ਰੀਤ ਬਾਦਲ ਦੀ ਰਿਹਾਇਸ਼ ਅੱਗੇ ਆਂਗਣਵਾੜੀ ਵਰਕਰਾਂ ਵਲੋਂ ਧਰਨਾ ਸ਼ੁਰੂ

0
42

ਸ੍ਰੀ ਮੁਕਤਸਰ ਸਾਹਿਬ/ਮੰਡੀ ਕਿੱਲੀਆਂਵਾਲੀ (tlt) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੱਗੇ ਆਂਗਣਵਾੜੀ ਵਰਕਰਾਂ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਇਸ ਮੌਕੇ ਹੀ ਸੰਗਤ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਪਹੁੰਚ ਗਈਆਂ ਅਤੇ ਮਨਪ੍ਰੀਤ ਸਿੰਘ ਬਾਦਲ ਆਪਣੀ ਰਿਹਾਇਸ਼ ਦੇ ਅੰਦਰ ਹੀ ਹਨ, ਕੁਝ ਸਮੇਂ ਬਾਅਦ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਵੀ ਪੁੱਜ ਰਹੀਆਂ ਹਨ ਅਤੇ ਇਸ ਤੋਂ ਇਲਾਵਾ ਹੋਰ ਬਲਾਕਾਂ ਦੀਆਂ ਆਂਗਣਵਾੜੀ ਵਰਕਰਾਂ ਪਹੁੰਚਣਾ ਸ਼ੁਰੂ ਹੋ ਗਈਆਂ ਹਨ। ਅੱਜ ਤੜਕਸਾਰ ਹੀ ਦਿੱਤੇ ਧਰਨੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪਹਿਲਾਂ ਇਸ ਦੀ ਕਿਸੇ ਨੂੰ ਭਿਣਕ ਨਹੀਂ ਲੱਗੀ। ਧਰਨਾ ਆਲ ਇੰਡੀਆ ਆਂਗਣਵਾੜੀ ਯੂਨੀਅਨ ਵਲੋਂ ਦਿੱਤਾ ਜਾ ਰਿਹਾ।