ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਦੇ ਘਰ ਦੇ ਬਾਹਰ ਜ਼ੋਰਦਾਰ ਧਰਨਾ ਪ੍ਰਦਰਸ਼ਨ

0
54

ਲੁਧਿਆਣਾ (TLT)  ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਅੱਜ ਲੁਧਿਆਣਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਪਿੱਛੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਹੈ। ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਇਸ ਜ਼ੋਰਦਾਰ ਪ੍ਰਦਰਸ਼ਨ ਦੌਰਾਨ ਪੁਲਿਸ ਤੇ ਅਕਾਲੀ ਆਗੂਆਂ ਵਿਚਾਲੇ ਹਲਕੀ ਫੁਲਕੀਆਂ ਝੜਪਾਂ ਵੀ ਦੇਖਣ ਨੂੰ ਮਿਲੀਆਂ।

ਇਸ ਮੌਕੇ ਅਕਾਲੀ ਆਗੂ ਦਰਸ਼ਨ ਸਿੰਘ ਸ਼ਿਵਾਲਿਕ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਅਕਾਲੀ ਅਤੇ ਬੀਐਸਪੀ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰ ਪੁਲਿਸ ਦੀ ਉਸ ਬੱਸ ਦੇ ਅੱਗੇ ਲੇਟ ਗਏ ਜਿਸ ਵਿੱਚ ਅਕਾਲੀ ਵਰਕਰਾਂ ਨੂੰ ਲੈ ਕੇ ਜਾਇਆ ਜਾ ਰਿਹਾ ਹੈ।