ਅਣਪਛਾਤੀ ਲੜਕੀ ਦੀ ਲਾਸ਼ ਮਿਲੀ, ਗੋਲੀ ਮਾਰ ਕੇ ਕੀਤਾ ਕਤਲ

0
42

ਜਲੰਧਰ (ਹਰਪ੍ਰੀਤ ਕਾਹਲੋਂ) ਜਲੰਧਰ-ਪਠਾਨਕੋਟ ਮਾਰਗ ‘ਤੇ ਥਾਣਾ ਮਕਸੂਦਾਂ ਦੇ ਅੰਦਰ ਆਉਂਦੇ ਪਿੰਡ ਰਾਇਪੁਰ ਬੱਲਾਂ ਦੇ ਨਜ਼ਦੀਕ ਨਹਿਰ ਚੋਂ ਇਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਇਸ ਸਬੰਧੀ ਥਾਣਾ ਮਕਸੂਦਾਂ ਦੇ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤਕਰੀਬਨ ਸਵੇਰੇ 7 ਵਜੇ ਸੂਚਨਾ ਮਿਲੀ ਸੀ ਕਿ ਅਣਪਛਾਤੀ ਲੜਕੀ ਦੀ ਹੱਤਿਆ ਹੋਈ ਹੈ। ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਦੇਖਿਆ ਤਾਂ ਪਤਾ ਲੱਗਾ ਕਿ ਲੜਕੀ ਨੂੰ ਗੋਲੀ ਮਾਰਨ ਉਪਰੰਤ ਨਜ਼ਦੀਕ ਪੈਂਦੀ ਨਹਿਰ ਵਿੱਚ ਸੁੱਟ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਘਟਨਾ ਦਾ ਉਸ ਵੇਲੇ ਪਤਾ ਲੱਗਾ ਜਦ ਲੋਕ ਸਵੇਰੇ ਸੈਰ ਕਰਨ ਲਈ ਬਾਹਰ ਨਿਕਲੇ। ਪੁਲਿਸ ਵੱਲੋਂ ਆਸ ਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਲਿਆਂ ਦੀ ਮਦਦ ਨਾਲ ਅਣਪਛਾਤੀ ਲੜਕੀ ਦੀ ਲਾਸ਼ ਨੂੰ ਨਹਿਰ ਵਿੱਚੋਂ ਕੱਢ ਕੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਉਸ ਦੀ ਅਜੇ ਸ਼ਨਾਖਤ ਨਹੀਂ ਹੋ ਸਕੀ।ਮ੍ਰਿਤਕ ਲੜਕੀ ਦੀ ਉਮਰ ਕਰੀਬ 20-22 ਸਾਲ ਹੈ ਦੀ ਦੱਸੀ ਜਾ ਰਹੀ ਹੈ।