ਬਸਪਾ ਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਆਪ ਆਗੂਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

0
30

ਅੰਮ੍ਰਿਤਸਰ (TLT) ਬਾਬਾ ਸਾਹਿਬ ਅੰਬੇਦਕਰ ਵਲੋਂ ਤਿਆਰ ਕੀਤੇ ਦੇਸ਼ ਦੇ ਸੰਵਿਧਾਨ ਵਿਰੁੱਧ ਆਪ ਆਗੂਆਂ ਵਲੋਂ ਕਥਿਤ ਤੌਰ ‘ਤੇ ਗਲਤ ਸ਼ਬਦਾਵਲੀ ਵਰਤੇ ਜਾਣ ਦੇ ਵਿਰੁੱਧ ਅੱਜ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਹਲਕਾ ਅੰਮ੍ਰਿਤਸਰ ਦੱਖਣੀ ਦੇ ਇਲਾਕੇ ਸੁਲਤਾਨਵਿੰਡ ਚੌਕ ਵਿਖੇ ਆਪ ਵਿਰੁੱਧ ਰੋਸ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਆਪ ਦੇ ਕਨਵੀਨਰ ਕੇਜਰੀਵਾਲ ਤੇ ਆਗੂ ਅਨਮੋਲ ਗਗਨ ਮਾਨ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ।