ਐਸ.ਸੀ.ਕਮਿਸ਼ਨ ਵੱਲੋਂ ਸਰਕਟ ਹਾਊਸ ਵਿਖੇ ਸੈਮੀਨਾਰ ਆਯੋਜਿਤ

0
16

ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਦਿੱਤੀਆਂ ਗਈਆਂ ਸ਼ਿਕਾਇਤਾਂ
ਪੀੜ੍ਹਤ ਵਿਅਕਤੀ ਕਿਸੇ ਵੀ ਤਰ੍ਹਾ ਦੀ ਵਧੀਕੀ ਹੋਣ ਦੀ ਸੂਰਤ ‘ਚ ਕਮਿਸ਼ਨ ਨਾਲ ਕਰ ਸਕਦਾ ਹੈ ਸੰਪਰਕ – ਗਿਆਨ ਚੰਦ
ਐਸ.ਸੀ. ਲੋਕਾਂ ਨੂੰ ਸੰਵਿਧਾਨ ਦੁਆਰਾ ਦਿੱਤੀਆਂ ਹੋਈਆਂ ਸਹੂਲਤਾਂ ਬਾਰੇ ਜਾਣਕਾਰੀ ਹੋਣਾ ਜ਼ਰੂਰੀ – ਪ੍ਰਭਦਿਆਲ


ਲੁਧਿਆਣਾ (TLT) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭਦਿਆਲ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸਰਕਟ ਹਾਊਸ ਲੁਧਿਆਣਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਦਾ ਆਯੋਜਨ ਸਟੇਟ ਮੀਡੀਆ ਕਲੱਬ ਅਤੇ ਪੰਜਾਬ ਲੀਗਲ ਸੈੱਲ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭਦਿਆਲ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ।
ਗਿਆਨ ਚੰਦ ਨੇ ਦੱਸਿਆ ਕਿ ਜੇਕਰ ਕਿਸੇ ਵੀ ਅਨੁਸੂਚਿਤ ਜਾਤੀ ਦੀ ਲੜਕੀ ਜਾਂ ਔਰਤ ਨਾਲ ਬਲਾਤਕਾਰ ਵਰਗੀ ਘਿਨੌਣੀ ਘਟਨਾ ਵਾਪਰਦੀ ਹੈ ਤਾਂ ਉਸ ਲਈ ਉਸ ਦੇ ਕਾਨੂੰਨੀ ਅਧਿਕਾਰ ਕੀ ਹਨ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰੀ ਅਦਾਰਿਆਂ ਵਿੱਚ ਕਿਸੇ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਹੁੰਦੀ ਹੈ ਤਾਂ ਅਨੁਸੂਚਿਤ ਜਾਤੀ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ।
ਪ੍ਰਭਦਿਆਲ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੇ ਕਾਨੂੰਨ ਬਾਰੇ ਜਾਣਕਾਰੀ ਨਾ ਹੋਣ ਕਾਰਨ ਲੋਕ ਆਪਣੇ ਘਰਾਂ ਵਿੱਚ ਹੀ ਬੈਠੇ ਰਹਿੰਦੇ ਹਨ ਅਤੇ ਜੁਰਮ ਸਹਿਂੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਜਿੱਥੇ ਅਨੁਸੂਚਿਤ ਜਾਤੀ ਦੇ ਨਾਲ-ਨਾਲ ਹੋਰ ਕਬੀਲਿਆਂ ਬਾਰੇ ਵੀ ਸੰਵਿਧਾਨ ਦੁਆਰਾ ਦਿੱਤੀਆਂ ਗਈਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ।
ਮੀਡੀਆ ਸਟੇਟ ਕਲੱਬ ਅਤੇ ਪੰਜਾਬ ਲੀਗਲ ਸੈੱਲ ਦੇ ਅਹੁੱਦੇਦਾਰਾਂ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਜ਼ ਗਿਆਨ ਚੰਦ ਅਤੇ ਪ੍ਰਭਦਿਆਲ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸਟੇਟ ਮੀਡੀਆ ਕਲੱਬ ਦੇ ਅਹੁੱਦੇਦਾਰ ਅਤੇ ਪੰਜਾਬ ਲੀਗਲ ਸੈੱਲ ਦੇ ਨੁਮਾਇੰਦਿਆਂ ਨੇ ਇਸ ਸੈਮੀਨਾਰ ਦੇ ਵਿੱਚ ਭਾਗ ਲਿਆ ਜਿਨ੍ਹਾਂ ਵਿੱਚ ਸ਼੍ਰੀ ਜਤਿੰਦਰ ਟੰਡਨ ਸਟੇਟ ਮੀਡੀਆ ਕਲੱਬ, ਨਿਤਿਨ ਕੁਮਾਰ, ਸਮਾਜ ਸੇਵੀ ਅਸ਼ੋਕ ਮਹਿੰਦਰਾ, ਪੰਜਾਬ ਲੀਗਲ ਸੈੱਲ ਵੱਲੋਂ ਆਰ.ਐਲ. ਸੁਮਨ ਐਡਵੋਕੇਟ, ਦੀਪਕ ਕੁਮਾਰ ਐਡਵੋਕੇਟ, ਰਾਹੁਲ ਪੁਹਾਰ, ਵੀ.ਕੇ. ਸੱਭਰਵਾਲ ਅਤੇ ਹੋਰ ਐਡਵੋਕੇਟ ਸਾਥੀਆਂ ਨੇ ਵੀ ਭਾਗ ਲਿਆ।