ਡੀ.ਸੀ. ਵੱਲੋਂ ਜ਼ਿਲ੍ਹੇ ਨਾਲ ਸਬੰਧਤ 75 ਅਧਿਆਪਕਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

0
43

ਲੁਧਿਆਣਾ (TLT) ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ 75 ਮਾਸਟਰ ਕੇਡਰ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ।ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਦੇ 2500 ਅਧਿਆਪਕਾਂ ਨੂੰ ਆਨਲਾਈਨ ਸਮਾਗਮ ਕਰਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਆਨਲਾਈਨ ਸਮਾਗਮ ਦੀ ਅਗਵਾਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀ ਗਈ।ਇਸ ਸਬੰਧੀ ਇਹ ਜ਼ਿਲ੍ਹਾ ਪੱਧਰੀ ਆਨਲਾਈਨ ਸਮਾਗਮ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਕੀਤਾ ਗਿਆ ਅਤੇ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੀਤੀ ਗਈ।
ਵਰਿੰਦਰ ਕੁਮਾਰ ਨੇ ਕਿਹਾ ਕਿ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਪੂਰੇ ਭਾਰਤ ‘ਚੋਂ ਸਿੱਖਿਆ ਦੇ ਖੇਤਰ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ ਹੈ। ਇਸ ਲੜੀ ਦੇ ਤਹਿਤ ਵੱਡਾ ਕਦਮ ਪੁੱਟਦੇ ਹੋਏ ਪੰਜਾਬ ਸਰਕਾਰ ਨੇ 2500 ਸੀਟਾਂ ਦਾ ਜੋ ਬੈਕਲਾਗ ਸੀ, ਉਹ ਪੂਰਾ ਕੀਤਾ ਅਤੇ ਬੜੀ ਪਾਰਦਰਸ਼ੀ ਤਰੀਕੇ ਨਾਲ ਇਹ ਭਰਤੀ ਹੋਈ ਹੈ।ਉਨ੍ਹਾਂ ਕਿਹਾ ਕਿ ਨਾ ਸਿਰਫ ਇਨ੍ਹਾਂ ਟੀਚਰਾਂ ਨੂੰ ਭਰਤੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਨੇ, ਸਗੋਂ ਇਸ ਦੇ ਨਾਲ-ਨਾਲ ਜ਼ੋ ਇੰਟਰਨੈਸ਼ਨਲ ਬਿਜਨਸ ਸਕੂਲ ਮੋਹਾਲੀ ਦੇ ਵਿੱਚ ਹੈ, ਉਨ੍ਹਾਂ ਦੇ ਭਾਰਤੀ ਫਾਊਂਡੇਸ਼ਨ ਨਾਲ ਮਿਲ ਕੇ ਇਨ੍ਹਾਂ ਅਧਿਆਪਕਾਂ ਨੂੰ ਚੰਗੀ ਟ੍ਰੇਨਿੰਗ ਦੇਣ ਲਈ ਬਹੁਤ ਸਾਰੇ ਮਾਡਲਾਂ ‘ਤੇ ਚਰਚਾ ਕੀਤੀ ਗਈ ਹੈ, ਤਾਂ ਜ਼ੋ ਇਹ ਅਧਿਆਪਕ ਆਧੁਨਿਕ ਤਰੀਕੇ ਨਾਲ ਪੰਜਾਬ ਦੇ ਬੱਚਿਆਂ ਨੂੰ ਪੜ੍ਹਾਈ ਕਰਵਾ ਸਕਣ। ਉਨ੍ਹਾਂ ਕਿਹਾ ਕਿ ਤਾਂ ਜ਼ੋ ਪੰਜਾਬ ਦੇ ਬੱਚੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਬੁਲੰਦੀਆਂ ਨੂੰ ਛੂਹ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਸਕੱਤਰ ਸਿੰਘ ਬੱਲ, ਸਹਾਇਕ ਕਮਿਸ਼ਨਰ (ਜ) ਪਰਲੀਨ ਕੌਰ ਕਾਲੇਕਾ, ਤਹਿਸੀਲਦਾਰ ਪ੍ਰਦੀਪ ਸਿੰਘ ਬੈਂਸ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲਖਵੀਰ ਸਿੰਘ ਸਮਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ ਹਾਜ਼ਰ ਸਨ।