ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਅੱਜ (20 ਜੁਲਾਈ ਨੂੰ) ਲਗਾਇਆ ਜਾਵੇਗਾ ਰੋਜ਼ਗਾਰ ਮੇਲਾ : ਡਿਪਟੀ ਡਾਇਰੈਕਟਰ

0
22

ਜਲੰਧਰ (ਰਮੇਸ਼ ਗਾਬਾ) ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੱਲ (20 ਜੁਲਾਈ ਨੂੰ) ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸ਼ਿਵਾਨਗੀ ਲੋਜੀਸਟਿਕ, ਪਲੇਸਮੈਡਸ, ਕੁਟੁੰਭ ਕੇਅਰ ਅਤੇ ਏ-ਵਨ ਇੰਟਰਨੈਸ਼ਨਲ ਕੰਪਨੀਆਂ ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੁੱਜਣਗੀਆਂ।
ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਮੇਲੇ ਵਿੱਚ ਦੱਸਵੀਂ/ਬਾਰ੍ਹਵੀਂ/ਬੀ.ਏ./ਬੀ.ਬੀ.ਏ./ਬੀ.ਸੀ.ਏ./ਬੀ.ਕਾਮ/ਬੀ.ਐਸ.ਈ. (ਆਈ.ਟੀ.) ਵਿੱਦਿਅਕ ਯੋਗਤਾ ਰੱਖਣ ਵਾਲੇ ਨੌਜਵਾਨ ਰੋਜ਼ਗਾਰ ਹਿੱਤ ਭਾਗ ਲੈ ਸਕਦੇ ਹਨ।
ਰਾਏ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਕੋਵਿਡ-19 ਮਹਾਂਮਾਰੀ ਨਾਲ ਸਬੰਧਤ ਸਮੁੱਚੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਮੀਦਵਾਰਾਂ ਦੀ ਥਰਮਲ ਸਕੈਨਿੰਗ ਤੋਂ ਲੈ ਕੇ ਸੈਨੀਟੇਸ਼ਨ, ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ।
ਡਿਪਟੀ ਡਾਇਰੈਕਟਰ ਨੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਰਜਿਸਟਰੇਸ਼ਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।