ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ

0
40

ਬੂਥ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੰਗੇ ਸੁਝਾਅ
ਜਲੰਧਰ (ਰਮੇਸ਼ ਗਾਬਾ)
ਆਗਾਮੀ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ 036 ਜਲੰਧਰ ਉੱਤਰੀ ਵਿਖੇ ਈ.ਆਰ.ਓ. ਅਨੁਪਮ ਕਲੇਰ ਦੀ ਪ੍ਰਧਾਨਗੀ ਹੇਠ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਦੌਰਾਨ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਰੈਸ਼ਨੇਲਾਈਜ਼ੇਸ਼ਨ ਸਬੰਧੀ 2 ਦਿਨਾਂ ਦੇ ਅੰਦਰ-ਅੰਦਰ ਸੁਝਾਅ ਦੇਣ ਲਈ ਕਿਹਾ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਵੱਲੋਂ ਮੀਟਿੰਗ ਦੌਰਾਨ ਸਮੂਹ ਈ.ਆਰ.ਓਜ਼ ਨੂੰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨਜ਼ ਦੀ ਤਜ਼ਵੀਜ਼ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣ ਤੋਂ ਪਹਿਲਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਸੁਝਾਅ/ਇਤਰਾਜ਼ ਪ੍ਰਾਪਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਤਾਂ ਜੋ ਆਗਾਮੀ ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ/ਵੋਟਰਾਂ ਨੂੰ ਪੋਲਿੰਗ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।