ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

0
35

ਸ਼ੁਤਰਾਣਾ (TLT) ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ‘ਚ ਪਿੰਡ ਮਤੋਲੀ ਵਿਖੇ ਬੀਤੀ ਰਾਤ ਹੋਈ ਭਾਰੀ ਬਰਸਾਤ ਨਾਲ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਬੱਚਿਆਂ ਸਮੇਤ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਸਬਾ ਸ਼ੁਤਰਾਣਾ ਦੇ ਨਾਲ ਲੱਗਦੇ ਪਿੰਡ ਮਤੋਲੀ ਵਿਖੇ ਪਰਿਵਾਰ ਦਾ ਮੁਖੀ ਮੁਖ਼ਤਿਆਰ ਸਿੰਘ (40) ਉਸ ਦੇ ਲੜਕੇ ਵੰਸ਼ਦੀਪ ਸਿੰਘ (14) ਤੇ ਲੜਕੀਆਂ ਸਿਮਰਨਜੀਤ ਕੌਰ (13) ਕਮਲਦੀਪ ਕੌਰ (10) ਦੀ ਛੱਤ ਦੇ ਮਲਬੇ ਹੇਠ ਦੱਬਣ ਕਰਕੇ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਸੁਰਿੰਦਰ ਕੌਰ ਹਸਪਤਾਲ ਵਿਚ ਜੇਰੇ ਇਲਾਜ ਹੈ।