ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਕੋਵਿਡ ਤੋਂ ਬਚਾਅ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

0
14

ਲੁਧਿਆਣਾ (TLT) ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵਲੋ ਬੁੱਢਾ ਨਾਲਾ ਏਰੀਆ, ਜਲੰਧਰ ਬਾਈਪਾਸ, ਦਾਣਾ ਮੰਡੀ ਅਤੇ ਸਬਜ਼ੀ ਮੰਡੀ ਵਿਚ ਜਾ ਕੇ ਲੋਕਾਂ ਨੂੰ ਕੋਵਿਡ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।
ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਕੇਸ ਕਾਫੀ ਘਟ ਗਏ ਹਨ, ਅਜਿਹਾ ਜਨਤਾ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ ਹੈ।
ਡਾ.ਆਹਲੂਵਾਲੀਆ ਨੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜੇ ਵੀ ਕੋਰੋਨਾ ਦੀ ਬਿਮਾਰੀ ਪ੍ਰਤੀ ਸਾਵਧਾਨੀਆ ਦੀ ਪਾਲਣਾ ਕਰਨੀ ਬਹੁਤ ਜਰੂਰੀ ਹੈ, ਜਿਸ ਵਿਚ ਮਾਸਕ ਪਹਿਨਣਾ, ਸਮਾਜਿਕ ਦੂਰੀ, ਹੱਥਾਂ ਦੀ ਸਫਾਈ ਕਰਨਾ ਅਤੇ ਭੀੜ ਵਾਲੀਆ ਥਾਂਵਾਂ ‘ਤੇ ਜਾਣ ਤੋਂ ਗੁਰੇਜ਼ ਕਰਨਾ ਸਾ਼ਮਲ ਹੈ। ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਸ ਮਹਾਂਮਾਰੀ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਟੀਕਾਕਰਨ ਅਤੇ ਸੈਪਲਿੰਗ ਬੇਹੱਦ ਜਰੂਰੀ ਹੈ।
ਮਾਸ ਮੀਡੀਆ ਟੀਮ ਵੱਲੋਂ ਇਸ ਮੌਕੇ ਡੇਗੂ, ਮਲੇਰੀਆਂ ਅਤੇ ਪੇਟ ਰੋਗ ਤੋ ਬਚਾਅ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।