ਨਵਜੋਤ ਸਿੱਧੂ ਦੀ ਤਾਜਪੋਸ਼ੀ `ਚ ਪਹੁੰਚਣਗੇ ਮੁਖ ਮੰਤਰੀ

0
84

ਚੰਡੀਗੜ੍ਹ (TLT) ਨਵਜੋਤ ਸਿੱਧੂ ਦੀ ਹੋਣ ਵਾਲੀ ਤਾਜਪੋਸ਼ੀ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਹੈ ਕਿ ਹਰੀਸ਼ ਰਾਵਤ ਨੇ ਤਸਦੀਕ ਕੀਤਾ ਹੈ ਕਿ ਮੁੱਖ ਮੰਤਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਹੋ ਰਿਹਾ ਹੈ। ਇਸ ਬਾਰੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੀ ਡਿਊਟੀ ਕੁਲਜੀਤ ਸਿੰਘ ਨਾਗਰਾ ਦੀ ਲੱਗੀ ਸੀ। ਨਾਗਰਾ ਨੇ ਕਿਹਾ ਕਿ ਹਰੀਸ਼ ਰਾਵਤ ਨੇ ਤਸਦੀਕ ਕੀਤਾ ਹੈ ਕਿ ਮੁੱਖ ਮੰਤਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਬਾਕੀ ਦੇ ਕਾਂਗਰਸੀ ਲੀਡਰ ਵੀ ਸਮਾਗਮ ‘ਚ ਆਉਣਗੇ।