ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਨੇ ਦੋ ਘੰਟੇ ਬੱਸ ਅੱਡਾ ਬੰਦ ਕਰ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

0
55

ਜਲੰਧਰ (ਹਰਪ੍ਰੀਤ ਕਾਹਲੋਂ) ਅੱਜ ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਬੱਸ ਅੱਡਾ ਦੋ ਘੰਟੇ ਲਈ ਬੰਦ ਰੱਖਿਆ ਗਿਆ । ਯੂਨੀਅਨ ਨੇ ਸਵੇਰੇ 9 ਵਜੇ ਤੋਂ ਲੈ ਕੇ 11 ਵਜੇ ਤੱਕ ਬੱਸ ਅੱਡਾ ਬੰਦ ਰੱਖਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ।

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਬੰਦ ਕੀਤੇ ਗਏ ਜਲੰਧਰ ਬੱਸ ਸਟੈਂਡ ਵਿਖੇ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ ਗੁਰਪ੍ਰੀਤ ਸਿੰਘ ਭੁੱਲਰ ਸੱਤਪਾਲ ਸਿੰਘ ਸੱਤਾਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਢੇ 4 ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਸਰਕਾਰ ਆਪਣੀ ਝੂਠੀ ਲੜਾਈ ਵਿਖਾਕੇ ਪੰਜਾਬ ਦੀ ਜਨਤਾ ਨਾਲ ਧੋਖਾ ਕਰਕੇ 2022 ਵਿੱਚ ਸਰਕਾਰ ਬਣਾਉਣ ਦੀ ਝਾਕ ਵਿੱਚ ਹਨ ਪਰ ਪੰਜਾਬ ਦੇ ਲੋਕ ਇਹਨਾਂ ਸਿਆਸੀ ਪੈਂਤੜਿਆਂ ਨੂੰ ਜਾਣਦੇ ਹਨ ਪਹਿਲਾਂ ਸਰਕਾਰ ਟਰਾਂਸਪੋਰਟ ਮਾਫੀਆ ਖਤਮ ਕਰੇ, ਘਰ ਘਰ ਰੋਜ਼ਗਾਰ ਦੇਵੇ,ਰੇਤ ਮਾਫੀਆ, ਕੇਬਲ ਮਾਫੀਆ, ਨਸ਼ਾ ਮਾਫੀਆ ਖਤਮ ਕਰੇ , ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਨਹੀਂ ਤਾਂ ਹਰੇਕ ਸਥਾਨ ਤੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇ ਉਹਨਾਂ ਕਿਹਾ ਕਮਾਈ ਵਾਲੇ ਮਹਿਕਮੇ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਜਦੋਂ ਵੀ ਹੜਤਾਲ ਕੀਤੀ ਜਾਂਦੀ ਹੈ ਤਾਂ ਮੀਟਿੰਗ ਵਿੱਚ ਮੰਤਰੀ ਵਲੋਂ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਪਿਛਲੇ ਦਿਨੀਂ ਕੀਤੀ ਹੜਤਾਲ ਵਿੱਚ ਪਟਿਆਲਾ ਪ੍ਰਸ਼ਾਸਨ ਵਲੋਂ ਦਿੱਤੀ ਮੀਟਿੰਗ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਜਿਸ ਵਿੱਚ ਮੰਤਰੀ ਜੀ ਵਲੋਂ ਯੂਨੀਅਨ ਨੂੰ 10 ਦਿਨ ਵਿੱਚ ਪ੍ਰਪੋਜ਼ਲ ਬਣਾ ਕੇ ਦਿਉ ਕਿਹਾ ਗਿਆ ਸੀ ਫੇਰ ਅਸੀਂ 7 ਦਿਨ ਵਿੱਚ ਕੈਬਨਿਟ ਮੀਟਿੰਗ ਕਰਕੇ ਹੱਲ ਕਰਾਂਗੇ ਯੂਨੀਅਨ ਨੇ 14 ਦਿਨ ਦਿੱਤੇ ਸੀ
ਹੁਣ ਪ੍ਰਪੋਜ਼ਲ ਬਣਾ ਕੇ ਮਿਤੀ 12-7-2021 ਨੂੰ ਸੈਕਟਰੀ ਸਟੇਟ ਟਰਾਂਸਪੋਰਟ ਪੰਜਾਬ ਨੂੰ ਸੈਕਟਰੀਏਟ ਵਿਖੇ ਰਸੀਵ ਕਰਵਾ ਦਿੱਤੀ ਗਈ ਸੀ ਅਤੇ ਫੈਸਲੇ ਅਨੁਸਾਰ 14 ਦਿਨ 26 ਜੁਲਾਈ ਨੂੰ ਪੂਰੇ ਹੋ ਚੁੱਕੇ ਹਨ
ਪਰ ਬਦਕਿਸਮਤੀ ਇਹ ਹੈ ਕਿ ਕੈਪਟਨ ਸਾਹਿਬ ਵਾਂਗ ਉਹਨਾਂ ਦੇ ਮੰਤਰੀ ਵੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੇ

ਇਸ ਕਰਕੇ ਯੂਨੀਅਨ ਵਲੋਂ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਬੱਸ ਅੱਡੇ 2 ਘੰਟੇ ਬੰਦ ਕਰਕੇ ਚਿਤਾਵਨੀ ਦਿੱਤੀ ਹੈ ਜੇਕਰ ਸਰਕਾਰ ਨੇ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੁੱਚੇ ਕਾਮੇ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜੀ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ

ਦਲਜੀਤ ਸਿੰਘ ਗੁਰਜੀਤ ਸਿੰਘ ਗੁਰਪ੍ਰਕਾਰ ਸਿੰਘ ਹਰਪਾਲ ਸਿੰਘ ਸੁਖਦੇਵ ਸਿੰਘ ਭਾਊ ਮਲਕੀਤ ਸਿੰਘ ਜਸਵੰਤ ਸਿੰਘ ਜੋਗਿੰਦਰ ਸਿੰਘ ਕੁਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 3-4 ਅਗਸਤ ਦੀ ਦੋ ਰੋਜ਼ਾ ਹੜਤਾਲ ਵਿੱਚ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮ ਸ਼ਾਮਿਲ ਹੋ ਕੇ ਦੋਵੇਂ ਦਿਨ 4-4 ਘੰਟੇ ਬੱਸ ਸਟੈਂਡ ਬੰਦ ਕਰਕੇ 4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣਗੇ ਅਤੇ ਬੱਸਾਂ ਵਿੱਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ

ਇਸ ਮੋਕੇ ਬੋਲਦਿਆ ਭੁਪਿੰਦਰ ਸਿੰਘ ਰੰਧਾਵਾ ਕੁਲਦੀਪ ਸਿੰਘ ਸਮਿਤ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਪਾਸੋਂ ਜਨਤਕ ਮੰਗ 10 ਹਜ਼ਾਰ ਸਰਕਾਰੀ ਬੱਸਾਂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਯੂਨੀਅਨ ਹਰ ਤਰ੍ਹਾਂ ਦਾ ਤਿੱਖਾ ਸੰਘਰਸ਼ ਕਰਨ ਲਈ ਤਿਆਰ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਮੁਆਫੀਆਂ ਖਤਮ ਕਰਨ ਦੀ ਥਾਂ ਸਰਕਾਰੀ ਟਰਾਂਸਪੋਰਟ ਖਤਮ ਕਰਕੇ ਪ੍ਰਾਈਵੇਟ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ ਇਸ ਲਈ ਸਰਕਾਰ ਖ਼ਿਲਾਫ਼ ਆਮ ਲੋਕਾਂ ਨੂੰ ਸਰਕਾਰੀ ਮਹਿਕਮੇ ਬਚਾਉਣ ਦੀ ਲੜਾਈ ਵਿੱਚ ਮੁਲਾਜ਼ਮਾਂ ਦਾ ਸਾਥ ਦੇਣ ਦੀ ਅਪੀਲ ਕਰਦੇ ਹਾਂ
ਇਸ ਮੋਕੇ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਹੋਏ