ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਦੀ ਦੋ ਰੋਜਾਂ ਸਿਖਲਾਈ ਸ਼ੁਰੂ

0
44

ਫਾਜ਼ਿਲਕਾ (TLT) ਸਿੱਖਿਆ ਦੇ ਖੇਤਰ ‘ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵੱਲੋਂ ਆਪਣੇ ਖਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਜਿਸ ਤਹਿਤ ਜਿਲ੍ਹਾ ਸਿੱਖਿਆ ਅਫਸਰ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਦੀ ਦੇਖ-ਰੇਖ ‘ਚ ਜਿਲ੍ਹੇ ਦੇ ਸਮੂਹ 8 ਬਲਾਕਾ ਵਿੱਚ ਵੱਖ ਵੱਖ ਥਾਵਾਂ ਤੇ 468 ਸਕੂਲਾਂ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆ ਨੂੰ ਵੱਖ ਵੱਖ ਪੜਾਵਾਂ ਵਿੱਚ ਨੈਸ ਦੀ ਤਿਆਰੀ ਸਬੰਧੀ 2 ਰੋਜਾ ਸਿਖਲਾਈ ਦਿੱਤੀ ਜਾ ਰਹੀ ਹੈ।ਇਸ ਦੀ ਸ਼ੁਰੁਆਤ ਸਿੱਖਿਆ ਸਕੱਤਰ  ਵੱਲੋਂ  ਸਮੂਹ ਅਧਿਆਪਕਾਂ ਨੂੰ  ਵਰਚੁਅਲੀ ਸੰਬੋਧਨ ਕਰਕੇ ਕੀਤੀ ਗਈ। ਇਸ ਮੁਹਿੰਮ ਤਹਿਤ ਸਮੂਹ ਬੀਪੀਓਜ ਬਲਾਕ ਨੋਡਲ ਅਫਸਰਾਂ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰਾਂ ਵੱਲੋਂ ਨੈਸ ਦੇ ਵੱਖ-ਵੱਖ ਪਹਿਲੂਆਂ ‘ਤੇ ਚਾਨਣਾ ਪਾਇਆ।
  ਡਾ. ਬੱਲ ਨੇ ਵੱਖ-ਵੱਖ ਥਾਵਾਂ ‘ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਨਵੰਬਰ ਮਹੀਨੇ ‘ਚ ਹੋਣ ਵਾਲੇ ਨੈਸ ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅਗਸਤ, ਸਤੰਬਰ ਤੇ ਅਕਤੂਬਰ ਮਹੀਨੇ ਦੇ ਪਹਿਲੇ ਹਫਤਿਆਂ ਦੌਰਾਨ ਮਸ਼ਕਾਂ ਕੀਤੀਆਂ ਜਾਣਗੀਆਂ। ਜਿਸ ਤਹਿਤ ਨੈਸ ਦੀ ਤਰਜ਼ ‘ਤੇ ਰਾਜ ਦੇ ਸਾਰੇ ਸਰਕਾਰੀ ਸਕੂਲਾਂ ‘ਚ ਤਿੰਨ੍ਹ ਪੜਾਵਾਂ ‘ਚ ਅਭਿਆਸ ਕੀਤਾ ਜਾਵੇਗਾ। ਇਸ ਉਪਰੰਤ ਜਦੋਂ ਵੀ ਨੈਸ ਹੁੰਦਾ ਤਾਂ ਉਸੇ ਦਿਨ ਹੀ ਰਾਜ ਭਰ ਦੇ ਹਰੇਕ ਸਕੂਲ ਤੇ ਵਿਦਿਆਰਥੀਆਂ ‘ਤੇ ਅਧਾਰਤ ਪੰਜਾਬ ਅਚੀਵਮੈਂਟ ਸਰਵੇ (ਪੈਸ) ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨੈਸ ਤਹਿਤ ਰਾਜ ਦੇ ਚੋਣਵੇਂ ਸਕੂਲਾਂ ‘ਚ ਸਰਵੇਖਣ ਹੋਵੇਗਾ ਜਦਕਿ ਪੈਸ ਰਾਜ ਦੇ ਹਰੇਕ ਸਕੂਲ ਤੇ ਵਿਦਿਆਰਥੀ ਨੂੰ ਆਪਣੇ ਕਲਾਵੇ ‘ਚ ਲਵੇਗਾ।
  ਇਸੇ ਦੌਰਾਨ ਡਿਪਟੀ ਡੀ.ਈ.ਓ.  ਮੈਡਮ ਅੰਜੂ ਸੇਠੀ ਨੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਰਵੇਖਣ ਸਕੂਲਾਂ ਦੀ ਵਿਦਿਅਕ ਗੁਣਵੱਤਾ, ਵਿੱਦਿਅਕ ਗਤੀਵਿਧੀਆਂ ਨਾਲ ਸਬੰਧਤ ਸਮੱਗਰੀ ਤੇ ਸਹੂਲਤਾਂ, ਸਕੂਲ ਪ੍ਰਬੰਧਨ ਤੇ ਸਕੂਲਾਂ ਦੇ ਸਮਾਜ ‘ਚ ਪ੍ਰਭਾਵ ਬਾਰੇ ਸਰਵੇਖਣ ਹੋਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਤਿਆਰ ਕੀਤੇ ਗਏ ਨਮੂਨੇ ਦੀ ਪ੍ਰਸ਼ਨਾਵਲੀ ਜਿਲ੍ਹੇ ਦੇ ਹਰੇਕ ਸਕੂਲ ਤੱਕ ਪੁੱਜਦੀ ਕੀਤੀ ਜਾ ਚੁੱਕੀ ਹੈ। ਜਿਸ ਤਹਿਤ ਹੀ ਨੈਸ ਦੀ ਯੋਜਨਾਬੱਧ ਤਰੀਕੇ ਨਾਲ ਤਿਆਰੀ ਕੀਤੀ ਜਾਵੇਗੀ।
  ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਜਿਲ੍ਹਾ ਕੋਆਰਡੀਨੇਟਰ ਰਾਜਿੰਦਰ ਕੁਮਾਰ, ਸਹਾਇਕ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ਨੇ ਅਧਿਆਪਕਾਂ ਨੂੰ ਨੈਸ ਸਬੰਧੀ, ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਤੇ ਖੁਦ ਨੂੰ ਜਾਗਰੂਕ ਹੋਣ ਸਬੰਧੀ ਚਾਨਣਾ ਪਾਇਆ। ਉਨ੍ਹਾਂ ਅਧਿਆਪਕਾਂ ਨੂੰ ਨੈਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਧੀਆਂ ਵੀ ਦੱਸੀਆ। ਉਕਤ ਟ੍ਰੇਨਿੰਗ ਪ੍ਰੋਗਰਾਮ ਸਮੂਹ ਬਲਾਕ ਸਿੱਖਿਆ ਅਫ਼ਸਰਾ ਦੀ ਯੋਗ ਅਗਵਾਈ ਵਿੱਚ ਪੂਰੀ ਸਫਲਤਾ ਨਾਲ ਚਲਾਇਆ ਜਾ ਰਿਹਾਂ। ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਐਮਟੀ, ਬਲਾਕ ,ਕਲੱਸਟਰ, ਨੋਡਲ ਇੰਚਾਰਜ ਅਤੇ ਸੀਐਚਟੀਜ ਵੱਲੋਂ ਸਲਾਘਾਯੋਗ ਕੰਮ ਕੀਤਾ ਜਾ ਰਿਹਾਂ ਹੈ।