ਟੋਕੀਓ ਉਲੰਪਿਕ ‘ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ

0
37

ਟੋਕੀਓ (TLT) ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ ਸਬੰਧਿਤ ਕੋਰੋਨਾ ਕੇਸਾਂ ਦੀ ਗਿਣਤੀ 155 ਹੋ ਗਈ ਹੈ, ਜਿਨ੍ਹਾਂ ਵਿਚੋਂ 20 ਕੇਸ ਉਲੰਪਿਕ ਖੇਡ ਪਿੰਡ ਨਾਲ ਸਬੰਧਿਤ ਹਨ। ਜਿਸ ਨਾਲ ਚਿੰਤਾਵਾਂ ਵਿਚ ਵਾਧਾ ਹੋ ਗਿਆ ਹੈ।