CPF ਮੁਲਾਜ਼ਮ ਯੂਨੀਅਨ ਨੇ ਪਟਿਆਲਾ ਰੈਲੀ ਲਈ ਸ਼ੁਰੂ ਕੀਤੀਆਂ ਤਿਆਰੀਆਂ

0
55

ਬਠਿੰਡਾ (TLT) CPF ਮੁਲਾਜ਼ਮ ਯੂਨੀਅਨ ਪੰਜਾਬ ਦੀ ਇਕਾਈ ਬਠਿੰਡਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਮਾਨ ਦੀ ਅਗਵਾਈ ‘ਚ ਚਿਲਡਰਨ ਪਾਰਕ ਬਠਿੰਡਾ ‘ਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਾਥੀਆਂ ਨਾਲ ਹੋਈ। ਮੀਟਿੰਗ ਦੇ ਵੇਰਵੇ ਦਿੰਦਿਆਂ ਜਿਲ੍ਹਾ ਸਕੱਤਰ ਰਣਜੀਤ ਸਿੰਘ ਰਾਣਾ ਨੇ ਪ੍ਰੈਸ ਨੂੰ ਦੱਸਿਆ ਕਿ ਪੰਜਾਬ ਤੇ ਯੂਟੀ ਸਾਂਝਾ ਮੁਲਾਜ਼ਮ ਫਰੰਟ ਵੱਲੋਂ ਛੇਵੇਂ ਪੇ ਕਮਿਸ਼ਨ ਦੇ ਮਾਰੂ ਫੈਸਲਿਆਂ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਮੰਨਵਾਉਣ ਲਈ 29 ਜੁਲਾਈ ਨੂੰ ਪਟਿਆਲਾ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ। ਸੀਪੀਐਫ ਮੁਲਾਜ਼ਮ ਯੂਨੀਅਨ ਪੰਜਾਬ ਉਕਤ ਰੋਸ ਰੈਲੀ ‘ਚ ਭਰਵੀਂ ਸ਼ਮੂਲੀਅਤ ਕਰੇਗਾ ਜਿਸ ਦੀ ਤਿਆਰੀ ਲਈ ਇਹ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਸੀਪੀਐਫ ਮੁਲਾਜ਼ਮ ਯੂਨੀਅਨ ਦੇ ਚੇਅਰਮੈਨ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਜਨਤਕ ਖੇਤਰ ਦੇ ਰੋਜ਼ਗਾਰ, ਤਨਖਾਹਾਂ ਤੇ ਪੈਨਸ਼ਨਾ ‘ਤੇ ਡਾਕਾ ਮਾਰ ਰਹੀ ਹੈ।