ਜਿਲ੍ਹਾ ਮੈਜਿਸਟ੍ਰੇਟ ਵਲੋਂ ਠੀਕਰੀ ਪਹਿਰੇ ਲਾਉਣ ਦੇ ਹੁਕਮ

0
56

ਕਪੂਰਥਲਾ (TLT) ਜਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਜਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਬਹਾਲ ਰੱਖਣ ਤੇ ਆਮ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਜਿਲ੍ਹੇ ਅੰਦਰ ਪੈਂਦੇ ਸ਼ਹਿਰਾਂ,ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਦਿੱਤੇ ਗਏ ਹਨ।

ਜਿਲ੍ਹਾ ਮੈਜਿਸਟ੍ਰੇਟ ਵਲੋਂ ਪੰਜਾਬ ਵਿਲੇਜ਼ ਐਂਡ ਸਮਾਲ ਟਾਊਨਜ਼ ਪੈਟਰੋਲ ਐਕਟ,1918 ਦੀ ਧਾਰਾ 3 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਵਲੋਂ ਅਮਨ ਤੇ ਕਾਨੂੰਨ ਦੀ
ਸਥਿਤੀ ਨੂੰ ਕਾਇਮ ਰੱਖਣ ਲਈ/ਰਾਖੀ ਕਰਨ ਲਈ ਰੋਜਾਨਾ ਰਾਤ 8:00 ਵਜੇ ਤੋਂ ਸਵੇਰੇ 5:00 ਵਜੇ ਤੱਕ ਗਸਤ ਕਰਨ ਅਤੇ ਠੀਕਰੀ ਪਹਿਰੇ ਦੀ ਡਿਊਟੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਹਰ ਨਗਰ ਕੌਸਲ ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਹੁਕਮਾਂ ਦੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਲਾਗੂ ਕਰਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫਸਰ ਅਤੇ ਡਿਪਟੀ ਕਮਿਸ਼ਨਰ ਨੂੰ ਭੇਜਣੀ ਹੋਵੇਗੀ। ਇਹ ਹੁਕਮ ਮਿਤੀ 28-07-2021 ਤੋਂ 25-09-2021 ਤੱਕ ਲਾਗੂ ਰਹੇਗਾ।