ਡਿਪਟੀ ਕਮਿਸ਼ਨਰ ਵਲੋਂ ਆਜਾਦੀ ਦਿਹਾੜੇ ਸਬੰਧੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

0
45

9 ਅਗਸਤ ਤੋਂ ਸ਼ੁਰੂ ਹੋਣਗੀਆਂ ਰਿਹਰਸਲਾਂ-ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਸਮਾਗਮ

ਕਪੂਰਥਲਾ (TLT) ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਅੱਜ ਆਜਾਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਐਸ ਪੀ ਆਂਗਰਾ ਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਅਜਾਦੀ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ।

ਸਮਾਗਮ ਲਈ ਰਿਹਰਸਲਾਂ 9 ਅਗਸਤ ਤੋਂ ਸ਼ੁਰੂ ਹੋਣਗੀਆਂ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਖੇਡ ਵਿਭਾਗ ਨੂੰ ਸਟੇਡੀਅਮ ਦੀ ਸਾਫ ਸਫਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਤੋਂ ਇਲਾਵਾ ਪਰੇਡ ਤੇ ਮਾਰਚ ਪਾਸਟ ਸਬੰਧੀ ਸਬੰਧਿਤ ਵਿਭਾਗਾਂ ਨੂੰ ਵੀ ਤਿਆਰੀ ਦੇ ਹੁਕਮ ਦਿੱਤੇ ਗਏ।

ਡਿਪਟੀ ਕਮਿਸ਼ਨਰ ਵਲੋਂ ਖੁਰਾਕ ਤੇ ਸਿਵਲ ਸਪਲਾਈ ਨੂੰ ਰਿਫਰੈਸ਼ਮੈਂਟ, ਸਿਹਤ ਵਿਭਾਗ ਨੂੰ ਮੈਡੀਕਲ ਸੇਵਾਵਾਂ , ਫਾਇਰ ਬਿਗ੍ਰੇਡ ਦੇ ਪ੍ਰਬੰਧ, ਜਲ ਸਪਲਾਈ ਵਿਭਾਗ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਬਾਰੇ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ, ਐੱਸ ਪੀ ਜਸਬੀਰ ਸਿੰਘ ਵੀ ਹਾਜਰ ਸਨ ।