ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ

0
33

ਅੰਮ੍ਰਿਤਸਰ (TLT) ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਮੈਂਬਰ ਇੰਚਾਰਜ ਭਾਗ ਸਿੰਘ ਅਣਖੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਯਤੀਮਖ਼ਾਨਾ ਦੇ ਬੱਚਿਆਂ ਨੂੰ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਚ 1907 ਤੋਂ 1919 ਤੱਕ ਰਹਿ ਕੇ ਵਿਦਿਆ ਪ੍ਰਾਪਤ ਕੀਤੀ ਸੀ। ਇਸ ਮੌਕੇ ਦੀਵਾਨ ਦੇ ਡਾਇਰੈਕਟਰ ਸਿੱਖਿਆ ਪ੍ਰਿੰਸੀਪਲ ਡਾ. ਧਰਮਵੀਰ ਸਿੰਘ, ਸੁਪਰਡੈਂਟ ਪ੍ਰਿੰਸੀਪਲ ਜਸਵਿੰਦਰ ਕੌਰ ਮਾਹਲ, ਧਰਮ ਪ੍ਰਚਾਰ ਕਮੇਟੀ ਦੇ ਗੁਰਚਰਨ ਸਿੰਘ ਘਰਿੰਡਾ ਵੀ ਸ਼ਾਮਿਲ ਸਨ।