ਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ

0
55

ਲੁਧਿਆਣਾ (TLT) ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ ਤਾਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿਚ ਡਾਕਟਰਾਂ ਵਲੋਂ ਸਿਵਲ ਸਰਜਨ ਦਫ਼ਤਰ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾਕਟਰਾਂ ਦੀ ਸੂਬਾ ਪੱਧਰੀ ਜਥੇਬੰਦੀ ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਦਫ਼ਤਰ ਨੂੰ ਤਾਲਾ ਲਗਾਇਆ ਗਿਆ।