ਵੱਖ- ਵੱਖ ਰਾਜਨੀਤਕ ਪਾਰਟੀਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਕੁਝ ਨਹੀਂ ਸੰਵਾਰਿਆ – ਚੜੂਨੀ

0
35

ਸਮੁੰਦੜਾ (ਹੁਸ਼ਅਿਾਰਪੁਰ) (TLT) ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸਿਰਕੱਢ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਪੰਜਾਬ ਦੇ ਦੋਆਬਾ ਖੇਤਰ ਦੇ ਕੀਤੇ ਜਾ ਰਹੇ ਦੌਰੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੱਕ ਫੁੱਲੂ ਵਿਖੇ ਨੌਜਵਾਨ ਕਿਸਾਨ ਆਗੂ ਹਰਜਿੰਦਰ ਸਿੰਘ ਮੰਡੇਰ ਦੇ ਗ੍ਰਹਿ ਵਿਖੇ ਪਹੁੰਚਣ ‘ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਚੜੂਨੀ ਨੇ ਕਿਹਾ ਕਿ ਪੰਜਾਬ ਦੀ ਸੱਤਾ ‘ਤੇ ਕਾਬਜ਼ ਰਹੀਆਂ ਵੱਖ- ਵੱਖ ਰਾਜਨੀਤਕ ਪਾਰਟੀਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਕੁਝ ਨਹੀਂ ਸੰਵਾਰਿਆ ਅਤੇ ਸੂਬੇ ਦੀ ਕਿਸਾਨੀ ਨੂੰ ਆਰਥਿਕ ਮੰਦਹਾਲੀ ਅਤੇ ਖੁਦਕੁਸ਼ੀਆਂ ਵਲ ਧੱਕ ਦਿੱਤਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਿਸਾਨਾਂ ਮਜ਼ਦੂਰਾਂ ਨੂੰ ਇਕ ਹੋ ਕੇ ਇਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਇਕ ਮੁੱਠ ਹੋ ਕੇ ਵੱਡਾ ਸਬਕ ਸਿਖਾਉਣ ਦੀ ਲੋੜ ਹੈ |