ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਕੱਢਿਆ ਰੋਸ ਮਾਰਚ

0
40

ਤਰਨਤਾਰਨ (TLT) ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਪਾਰਟੀ ਆਗੂ ਮਨਜੀਤ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿਚ ਸਮਰਥਕਾਂ ਦੇ ਨਾਲ ਤਰਨਤਾਰਨ ਸਰਹਾਲੀ ਟੀ. ਪੁਆਇੰਟ ਤੋਂ ਸਥਾਨਕ ਡੀ.ਸੀ. ਦਫ਼ਤਰ ਤੱਕ ਕਾਲੇ ਝੰਡਿਆਂ ਨਾਲ ਰੋਸ ਮਾਰਚ ਕੱਢਿਆ ਗਿਆ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਲਾਲਪੁਰਾ ਨੇ ਕਿਹਾ ਕਿ ਪਿਛਲੇ ਸਾਲ ਅਗਸਤ ਮਹੀਨੇ ਵਿਚ ਤਰਨਤਾਰਨ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 120 ਦੇ ਕਰੀਬ ਮੌਤਾਂ ਹੋ ਗਈਆਂ ਸਨ। ਜਿਨ੍ਹਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਕੋਈ ਇਨਸਾਫ਼ ਨਹੀਂ ਮਿਲਿਆ। ਇਹ ਕੈਪਟਨ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਹੈ |