ਨਸ਼ੇ ਦੀ ਓਵਰਡੋਜ਼ ਨਾਲ ਫੈਕਟਰੀ ਮਾਲਕ ਦੀ ਮੌਤ, ਚੰਡੀਗੜ੍ਹ ਰੋਡ ‘ਤੇ ਕਾਰ ‘ਚੋਂ ਮਿਲੀ ਲਾਸ਼

0
57

ਲੁਧਿਆਣਾ  (TLT) ਦੋਸਤਾਂ ਵੱਲੋਂ ਫੈਕਟਰੀ ਮਾਲਕ ਨੂੰ ਨਸ਼ੇ ਦੀ ਓਵਰਡੋਜ਼ ਦੇਣਾ ਉਸ ਦੀ ਮੌਤ ਦਾ ਕਾਰਨ ਬਣ ਗਿਆ। ਚੰਡੀਗੜ੍ਹ ਰੋਡ ‘ਤੇ ਪੈਂਦੇ ਪਿੰਡ ਚੱਕ ਸਵਰਨ ਨਾਥ ਕੋਲ ਨੌਜਵਾਨ ਨੂੰ ਕਾਰ ‘ਚ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ।ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ‘ਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਭਾਮੀਆਂ ਰੋਡ ਲੁਧਿਆਣਾ ਦੇ ਰਹਿਣ ਵਾਲੇ ਪ੍ਰੇਮ ਖੇੜਾ ਦੇ ਬਿਆਨਾਂ ‘ਤੇ ਮ੍ਰਿਤਕ ਵਿਸ਼ਾਲ ਖੇੜਾ(30) ਦੇ ਦੋਸਤ ਮੋਤੀ ਨਗਰ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਵਿੱਕੀ ਤੇ ਬੀਕੇ ਇਸਟੇਟ ਦੇ ਵਾਸੀ ਸਮਰਾਟ ਉਰਫ ਮਿੱਠੂ ਖ਼ਿਲਾਫ਼ ਗ਼ੈਰ ਇਰਾਦਤਨ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ