ਭਿਆਨਕ ਸੜਕ ਹਾਦਸੇ ‘ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ

0
38

ਬੀਜਾ (TLT) ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ਵਲ ਜਾ ਰਹੀ ਸਵਿਫ਼ਟ ਡਜਾਇਰ ਕਾਰ ਅਚਾਨਕ ਆਈ ਖ਼ਰਾਬੀ ਕਾਰਨ ਜੀ. ਟੀ. ਰੋਡ ਦੇ ਦੂਸਰੇ ਪਾਸੇ ਤੋਂ ਆ ਰਹੀ ਬੋਲੈਰੋ ਗੱਡੀ ‘ਤੇ ਜਾ ਪਲਟੀ ਜਿਸ ਨਾਲ ਸਵਿਫ਼ਟ ਕਾਰ ਵਿਚ ਸਵਾਰ ਅਭਿਸ਼ੇਕ ਖੁੱਲਰ 35 ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਸ ਦੀ ਪਤਨੀ ਪ੍ਰਿਆ ਖੁੱਲਰ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ।ਪ੍ਰਿਆ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੋਇਆਂ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ।