ਨਾਬਾਲਗ ਕੁੜੀ ਨੂੰ ਭਜਾ ਕੇ ਲੈ ਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

0
29

ਸਮਾਣਾ (TLT) ਨਾਨਕੇ ਘਰ ਆਈ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਜਾਣ ਦੇ ਮਾਮਲੇ ਵਿਚ ਸਦਰ ਪੁਲਿਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲਸ ਦੇ ਏਐੱਸਆਈ ਰਾਜ ਕੁਮਾਰ ਨੇ ਦੱਸਿਆ ਕਿ ਮਲਕੀਤ ਸਿੰਘ ਵੱਲੋਂ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ 15 ਜੁਲਾਈ ਨੂੰ ਉਹ ਆਪਣੀ 15 ਸਾਲਾ ਬੇਟੀ ਨੂੰ ਉਸ ਦੇ ਨਾਨਕੇ ਪਿੰਡ ਛੱਡ ਗਿਆ ਸੀ । ਬੀਤੇ ਦਿਨ ਦੁਪਹਿਰ ਸਮੇਂ ਉਹ ਬਿਨਾ ਦਸੇ ਘਰੋਂ ਚੱਲੀ ਗਈ। ਤਲਾਸ਼ ਦੌਰਾਨ ਪਤਾ ਲੱਗਿਆ ਕਿ ਸਮਨ ਪੁੱਤਰ ਪਾਲੀ ਨਿਵਾਸੀ ਪਿੰਡ ਥੁਹੀ (ਨਾਭਾ) ਉਸ ਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ ਜੋ ਜਾਂਦੇ ਸਮੇਂ ਪਿਤਾ ਵੱਲੋਂ ਨਾਨਕੇ ਘਰ ਰੱਖੇ 10 ਹਜ਼ਾਰ ਰੁਪਏ ਨਕਦ ਅਤੇ ਸੋਨੇ-ਚਾਂਦੀ ਦੇ ਗਹਿਣੇ ਵੀ ਆਪਣੇ ਨਾਲ ਲੈ ਗਈ। ਪੁਲਿਸ ਨੇ ਲੜਕੀ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।