ਕਾਰ – ਮੋਟਰਸਾਈਕਲ ਟੱਕਰ ‘ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

0
36

ਸੁਰ ਸਿੰਘ (TLT) ਬੀਤੀ ਰਾਤ ਸੁਰ ਸਿੰਘ-ਝਬਾਲ ਮੁੱਖ ਮਾਰਗ ‘ਤੇ ਕਾਰ ਤੇ ਬੁਲੇਟ ਮੋਟਰਸਾਈਕਲ ਵਿਚਕਾਰ ਹੋਈ ਆਹਮੋ -ਸਾਹਮਣੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਦਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਜ਼ਖਮੀ ਵਿਅਕਤੀ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਪੁਲਿਸ ਵਲੋਂ ਦੋਵੇਂ ਵਾਹਨ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।