ਹੁਣ ਅਰਵਿੰਦ ਕੇਜਰੀਵਾਲ 29 ਸਤੰਬਰ ਨੂੰ ਆਉਣਗੇ ਪੰਜਾਬ

0
24

ਚੰਡੀਗੜ੍ਹ (TLT) ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮਤੰਰੀ ਅਰਵਿੰਦ ਕੇਜਰੀਵਾਲ 29 ਸਤੰਬਰ ਨੂੰ ਦੋ ਦਿਨਾਂ ਪੰਜਾਬ ਫੇਰੀ ‘ਤੇ ਆ ਰਹੇ ਹਨ। ਇਸ ਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ 29 ਸਤੰਬਰ ਨੂੰ ਲੁਧਿਆਣਾ ਆਉਣਗੇ ਤੇ ਵਪਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਚਰਚਾ ਕਰਨਗੇ।

ਆਮ ਆਦਮੀ ਪਾਰਟੀ ਹੁਣ ਸੂਬੇ ‘ਚ ਚੋਣ ਮਾਹੌਲ ਤਿਆਰ ਕਰ ਰਹੀ ਹੈ। ਪਹਿਲਾਂ ਕੇਜਰੀਵਾਲ ਐਤਵਾਰ ਨੂੰ ਲੁਧਿਆਣਾ ਆਉਣ ਵਾਲੇ ਸਨ ਪਰ ਫਿਰ ਅਚਾਨਕ ਉਨ੍ਹਾਂ ਫੇਰੀ ਮੁਲਤਵੀ ਕਰ ਦਿੱਤੀ ਸੀ। ਕਿਸਾਨਾਂ ਨੇ ਰਾਜਨੀਤਕ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਹੁਣ ਚੋਣ ਮੀਟਿੰਗਾਂ ਜਾਂ ਰੈਲੀਆਂ ਨਾ ਕਰਨ। ਇਸ ਲਈ ਕੇਜਰੀਵਾਲ ਆਪਣੇ ਲੁਧਿਆਣਾ ਦੌਰੇ ‘ਤੇ ਕੋਈ ਰੈਲੀ ਜਾਂ ਮੀਟਿੰਗ ਨਾ ਕਰਨ ਦਾ ਫੈਸਲਾ ਕੀਤਾ ਸੀ। ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕਰਨ ਲਈ ਹੀ ਆ ਰਹੇ ਸਨ। ਸੂਤਰਾਂ ਅਨੁਸਾਰ ਕੇਜਰੀਵਾਲ ਅਗਾਮੀ ਚੋਣਾਂ ਦੇ ਮੱਦੇਨਜ਼ਰ ਰੁਜ਼ਗਾਰ ਜਾਂ ਖੇਡ ਬਾਰੇ ਨੌਜਵਾਨਾਂ ਲਈ ਵੱਡੀ ਗਾਰੰਟੀ ਦੇ ਸਕਦੇ ਹਨ।