ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ, ਕੈਪਟਨ ਅਮਰਿੰਦਰ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

0
47

ਨਵੀਂ ਦਿੱਲੀ (TLT) ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸ਼ਾਮ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰਿੰਦਰ ਸਿੰਘ ਸ਼ਾਮ 4.30 ਵਜੇ ਦਿੱਲੀ ਪਹੁੰਚਣਗੇ। ਸੂਤਰਾਂ ਮੁਤਾਬਕ ਅਮਿਤ ਸ਼ਾਹ ਦੇ ਨਾਲ ਹੀ ਕੈਪਟਨ ਬੀਜੇਪੀ ਪ੍ਰਧਾਨ ਜੇਪੀ ਨੱਡਾ ਨੂੰ ਵੀ ਮਿਲ ਸਕਦੇ ਹਨ। ਪੰਜਾਬ ਵਿੱਚ ਨਵਜੋਤ ਸਿੱਧੂ ਨਾਲ ਹੋਏ ਵਿਵਾਦ ਤੋਂ ਬਾਅਦ ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ‘ਤੇ ਅਪਮਾਨਤ ਕਰਨ ਦਾ ਦੋਸ਼ ਲਗਾਉਂਦੇ ਹੋਏ ਨਾਰਾਜ਼ਗੀ ਜ਼ਾਹਰ ਕੀਤੀ ਸੀ।