ਨਵਜੋਤ ਸਿੱਧੂ ਨੇ PPCC ਦੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਅਸਤੀਫ਼ਾ

0
70

ਚੰਡੀਗੜ੍ਹ (TLT) ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਿਆਸ ਨਵਜੋਤ ਸਿੰਘ ਸਿੱਧੂ  ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਭੇਜਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ ਕਿਉਂਕਿ ਸਮਝੌਤੇ ਨਾਲ ਹੀ ਆਦਮੀ ਦਾ ਪਤਨ ਸ਼ੁਰੂ ਹੁੰਦਾ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਵੀ ਸਾਂਝਾ ਕੀਤਾ ਹੈ। ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਨਵਜੋਤ ਸਿੱਧੂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ।