ਪੰਜਾਬ ਦੀ ਸਿਆਸਤ ‘ਚ ਵੱਡੀ ਉਥਲ-ਪੁਥਲ! ਕੇਜਰੀਵਾਲ ਅੱਜ ਪੰਜਾਬ ਪਹੁੰਚ ਕਰਨਗੇ ਵੱਡਾ ਐਲਾਨ

0
56

ਚੰਡੀਗੜ੍ਹ (tlt) ਪੰਜਾਬ ਦੀ ਸਿਆਸਤ ਵਿੱਚ ਤੇਜ਼ੀ ਨਾਲ ਵੱਡੀ ਉਥਲ-ਪੁਥਲ ਹੋ ਰਹੀ ਹੈ। ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਵੇਖ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਹਰਕਤ ਵਿੱਚ ਆ ਗਿਆ ਹੈ। ਅਕਾਲੀ ਦਲ ਵੱਲੋਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ ਤਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਅੱਜ ਦੋ ਦਿਨੀਂ ਦੌਰੇ ਲਈ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਵੱਡਾ ਐਲਾਨ ਕਰ ਸਕਦੇ ਹਨ।

ਕੇਜਰੀਵਾਲ ਪਹਿਲੇ ਦਿਨ ਲੁਧਿਆਣਾ ‘ਚ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ‘ਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਦੂਜੇ ਦਿਨ ਉਹ ਉੱਤਰਾਖੰਡ ਅਤੇ ਗੋਆ ਦੀ ਤਰਜ਼ ‘ਤੇ ਰੁਜ਼ਗਾਰ ਗਾਰੰਟੀ ਯੋਜਨਾ ਦਾ ਐਲਾਨ ਕਰਨਗੇ। ਇਸ ਦੌਰੇ ਬਾਰੇ ਅਧਿਕਾਰਤ ਜਾਣਕਾਰੀ ਸੰਸਦ ਮੈਂਬਰ ਅਤੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਿੱਤੀ ਹੈ। ਮਾਨ ਹੁਣ ਤਕ ਪਾਰਟੀ ਵੱਲੋਂ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਣ ਤੋਂ ਨਾਰਾਜ਼ ਹਨ।